ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

Saturday, Oct 03, 2026 - 06:52 PM (IST)

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼ ਹੋ ਚੁੱਕੀ ਹੈ ਤੇ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨ ਮੋਰਚਾ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ, ਭਾਜਪਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਭਾਜਪਾ ਪੰਜਾਬ ਸੰਗਠਨ ਮੰਤਰੀ ਮੰਥਰੀ ਨਿਵਾਸਲੂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਐੱਸ. ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਕਿਸਾਨ ਮੋਰਚਾ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ।

PunjabKesari

PunjabKesari

ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਐੱਸ. ਲਖਵਿੰਦਰ ਸਿੰਘ ਮੋਮੀ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। 


author

Anmol Tagra

Content Editor

Related News