ਪੰਜਾਬ ਵਿਧਾਨ ਸਭਾ ਚੋਣਾਂ ਲਈ ''ਭਾਜਪਾ'' ਨੇ ਕੱਸੀ ਕਮਰ, ''ਨਵਾਂ ਪੰਜਾਬ ਭਾਜਪਾ ਦੇ ਨਾਲ'' ਮੁਹਿੰਮ ਦੀ ਕੀਤੀ ਸ਼ੁਰੂਆਤ

12/31/2021 12:25:13 PM

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ 'ਨਵਾਂ ਪੰਜਾਬ ਭਾਜਪਾ ਦੇ ਨਾਲ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਭਾਜਪਾ ਦੇ ਚੋਣ ਪ੍ਰਚਾਰ ਪ੍ਰਭਾਰੀ ਗਜੇਂਦਰ ਸ਼ੇਖਾਵਤ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕਾ : ਸਿੱਖਸ ਫਾਰ ਜਸਟਿਸ ਨੇ NIA ਅਤੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ 'ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ, ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰਾਂ ਬਦਲਦੀਆਂ ਗਈਆਂ ਪਰ ਅਜੇ ਵੀ 20 ਸਾਲ ਪੁਰਾਣੇ ਮੁੱਦੇ ਉੱਥੇ ਹੀ ਖੜ੍ਹੇ ਹਨ।

ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita