ਚੰਡੀਗੜ੍ਹ : ਭਾਜਪਾ ਦਫਤਰ ਘੇਰਨ ਜਾ ਰਹੇ ਕਾਂਗਰਸੀਆਂ ''ਤੇ ਪੁਲਸ ਨੇ ਛੱਡੀਆਂ ਪਾਣੀ ਦੀਆਂ ਵਾਛੜਾਂ (ਵੀਡੀਓ)

04/17/2018 7:27:41 PM

ਚੰਡੀਗੜ੍ਹ (ਮਨਮੋਹਨ, ਭੁੱਲਰ) : ਕੇਂਦਰ ਸਰਕਾਰ ਵਲੋਂ ਐੱਸ. ਸੀ.\ਐੱਸ. ਟੀ. ਵਿਦਿਆਰਥੀਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਸਕਾਲਰਸ਼ਿਪ ਨਾ ਦਿਤੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਯੂਥ ਕਾਂਗਰਸੀਆਂ ਨੂੰ ਪੁਲਸ ਨੇ ਰਸਤੇ ਵਿਚ ਰੋਕ ਲਿਆ। ਇਸ ਦੌਰਾਨ ਪੁਲਸ ਵਲੋਂ ਕਾਂਗਰਸੀਆਂ 'ਤੇ ਪਾਣੀ ਦੀਆਂ ਵਾਛੜਾਂ ਵੀ ਛੱਡੀਆਂ ਗਈਆਂ।

ਇਸ ਮੌਕੇ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰਾਂ ਨੇ ਹਿਸਾ ਲਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਜੀਤ ਲਾਲੀ ਵਲੋਂ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੀ ਮੌਜੂਦ ਸਨ।

ਅਮਰਜੀਤ ਲਾਲੀ ਨੇ ਕਿਹਾ ਕਿ ਐੱਸ. ਸੀ.\ਐੱਸ. ਟੀ. ਵਿਦਿਆਰਥੀਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਕੇਂਦਰ ਸਰਕਾਰ ਨੇ ਸਕਾਲਰਸ਼ਿਪ ਫੰਡ ਜਾਰੀ ਨਹੀਂ ਕੀਤਾ ਹੈ, ਜਿਸ ਦੇ ਚੱਲਦੇ ਲੋਕ ਸਭਾ ਵਿਚ ਵੀ ਆਵਾਜ਼ ਬੁਲੰਦ ਕੀਤੀ ਗਈ ਸੀ ਅਤੇ ਵਾਰ-ਵਾਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਪਰ ਸਰਕਾਰ 'ਤੇ ਕੋਈ ਅਸਰ ਨਹੀਂ ਹੋਇਆ। ਕਾਂਗਰਸੀ ਸਾਂਸਦਾਂ ਨੇ ਵੀ ਸੰਸਦ ਭਵਨ 'ਚ ਆਵਾਜ਼ ਚੁੱਕੀ ਪਰ ਉਨ੍ਹਾਂ ਦੀ ਆਵਾਜ਼ ਨਹੀਂ ਸੁਣੀ ਗਈ।