ਭਾਜਪਾ ਨੇ ਜੇਲ੍ਹ ''ਚ ਬੰਦ ਮੁਲਜ਼ਮ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ''ਤੇ ''ਆਪ'' ਸਰਕਾਰ ''ਤੇ ਸਾਧੇ ਨਿਸ਼ਾਨੇ

06/01/2023 10:08:54 PM

ਚੰਡੀਗੜ੍ਹ : ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਜੇਲ੍ਹ 'ਚ ਬੰਦ ਕਮਿੱਕਰ ਸਿੰਘ ਨੂੰ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਮਾਨਦਾਰੀ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਿਨੋ-ਦਿਨ ਹੇਠਲੇ ਪੱਧਰ 'ਤੇ ਜਾ ਰਹੀ ਹੈ। ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਲਈ ਉਕਸਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਵਜੂਦ ਕਮਿੱਕਰ ਸਿੰਘ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਨਿਯੁਕਤੀ ਉਸ ਦੀ ਮੁੱਖ ਮੰਤਰੀ ਨਾਲ ਨੇੜਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : WhatsApp ਨੇ ਭਾਰਤ 'ਚ ਅਪ੍ਰੈਲ ਮਹੀਨੇ ਦੌਰਾਨ ਲੱਖਾਂ Accounts ਕੀਤੇ ਬੰਦ, ਜਾਣੋ ਵਜ੍ਹਾ

ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਸੰਦੇਸ਼ ਜਾਂਦਾ ਹੈ ਕਿ ਇਹ ਸਰਕਾਰ ਦੇਸ਼ ਦੇ ਕਾਨੂੰਨ ਦੀ ਪ੍ਰਵਾਹ ਨਹੀਂ ਕਰਦੀ ਅਤੇ ਸਮਾਜ 'ਤੇ ਉਸ ਦੇ ਕੰਮਾਂ ਦੇ ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ, ਜੋ ਚਾਹੇਗੀ, ਉਹੀ ਕੁਝ ਕਰੇਗੀ। ਸ਼ਰਮਾ ਨੇ ਕਿਹਾ ਕਿ ਕਮਿੱਕਰ ਸਿੰਘ ਦੀ ਨਿਯੁਕਤੀ ਇਸ ਗੱਲ ਦਾ ਵੀ ਸਬੂਤ ਹੈ ਕਿ ‘ਆਪ’ ਸਰਕਾਰ ਸਾਫ਼-ਸੁਥਰੀ ਰਾਜਨੀਤੀ ਵਿੱਚ ਦਿਲਚਸਪੀ ਨਹੀਂ ਰੱਖਦੀ, ਸਗੋਂ ਅਪਰਾਧੀਆਂ ਨੂੰ ਸ਼ਹਿ ਦੇ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ।

ਇਹ ਵੀ ਪੜ੍ਹੋ : ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਤਾਮਿਲਨਾਡੂ ਦੇ ਮੰਤਰੀਆਂ ਨੇ ਕੀਤਾ ਸਵਾਗਤ

ਭਾਜਪਾ ਆਗੂ ਨੇ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਅਕਤੂਬਰ ਵਿੱਚ ਭੰਗ ਕਰ ਦਿੱਤੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀ ਨਿਯੁਕਤੀ ’ਤੇ ਹੈਰਾਨੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਨੇ 9 ਮਾਰਕੀਟ ਕਮੇਟੀਆਂ ਨੂੰ ਸਰਕਾਰੀ ਖ਼ਜ਼ਾਨੇ ਲਈ ਚਿੱਟਾ ਹਾਥੀ ਦੱਸ ਕੇ ਭੰਗ ਕਰ ਦਿੱਤਾ ਹੈ। ਇਨ੍ਹਾਂ 9 ਟਰੱਸਟਾਂ 'ਚੋਂ ਹੁਣ ਮੁੱਖ ਮੰਤਰੀ ਨੇ ਮਾਲੇਰਕੋਟਲਾ, ਮਾਛੀਵਾੜਾ, ਕਰਤਾਰਪੁਰ ਅਤੇ ਨੰਗਲ ਦੇ ਟਰੱਸਟਾਂ ਲਈ 4 ਚੇਅਰਮੈਨ ਨਿਯੁਕਤ ਕੀਤੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਨੂੰ ਦੇਸ਼ ਦੇ ਕਾਨੂੰਨ ਦਾ ਕੋਈ ਸਤਿਕਾਰ ਨਹੀਂ ਹੈ ਅਤੇ ਉਹ ਆਪਣੀ ਹੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ, "ਇਹ ਇਸ ਲਈ ਵੀ ਹੋ ਰਿਹਾ ਹੈ ਕਿਉਂਕਿ ਭਗਵੰਤ ਮਾਨ 'ਆਪ' ਨੂੰ ਪ੍ਰਸ਼ਾਸਨ ਤੋਂ ਦੂਰ ਕਰਨ ਅਤੇ ਸਹੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੇ ਬਿਨਾਂ ਮਨਮਾਨੇ ਹੁਕਮ ਜਾਰੀ ਕਰਨ ਵਿੱਚ ਰੁੱਝੇ ਹੋਏ ਹਨ।"

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News