ਬੇਅਦਬੀ ਖ਼ਿਲਾਫ਼ ਕਾਨੂੰਨ ਦਾ ਭਾਜਪਾ ਨੇ ਕੀਤਾ ਸਮਰਥਨ, ਇਨ੍ਹਾਂ ਸੋਧਾਂ ਦੀ ਕੀਤੀ ਮੰਗ

Tuesday, Jul 15, 2025 - 02:21 PM (IST)

ਬੇਅਦਬੀ ਖ਼ਿਲਾਫ਼ ਕਾਨੂੰਨ ਦਾ ਭਾਜਪਾ ਨੇ ਕੀਤਾ ਸਮਰਥਨ, ਇਨ੍ਹਾਂ ਸੋਧਾਂ ਦੀ ਕੀਤੀ ਮੰਗ

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਵਿਚ ਬੇਅਦਬੀਆਂ ਦੇ ਖ਼ਿਲਾਫ਼ ਬਿੱਲ ਪੇਸ਼ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ਵਿਚ ਇਸ ਬਿੱਲ ਦਾ ਸਮਰਥਨ ਕੀਤਾ ਗਿਆ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਵੱਲੋਂ ਇਸ ਬਿੱਲ ਦਾ ਸਮਰਥਨ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ List

ਇਸ ਦੌਰਾਨ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਬਿੱਲ ਵਿਚ ਮੂਰਤੀਆਂ ਨੂੰ ਖੰਡਿਤ ਕੀਤੇ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦਾ ਪ੍ਰਾਵਧਾਨ ਕੀਤਾ ਜਾਵੇ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਕਰਦੇ ਹਨ, ਉਹ ਬਹੁਤ ਵੱਡੇ ਪਾਪੀ ਹਨ ਤੇ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨਿਰਪੱਖ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਬਿੱਲ ਵਿਚ ਸਨਾਤਨ ਧਰਮ ਦੇ ਸਾਰੇ ਗ੍ਰੰਥਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ। ਇਸੇ ਤਰ੍ਹਾਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵੱਲੋਂ ਇਸ ਵਿਚ ਹਵਨ ਯੱਗ ਨੂੰ ਵੀ ਸ਼ਾਮਲ ਕੀਤੇ ਜਾਣ ਦੀ ਮੰਗ ਰੱਖੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News