ਵੱਡੀ ਖ਼ਬਰ : ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਭਾਜਪਾ ਨੇ ਸੱਦੀ ‘ਲੋਕਾਂ ਦੀ ਵਿਧਾਨ ਸਭਾ’
Monday, Sep 29, 2025 - 08:53 AM (IST)

ਚੰਡੀਗੜ੍ਹ (ਅੰਕੁਰ) - ਪੰਜਾਬ ਸਰਕਾਰ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਇਕ ਪਾਸੇ ਹੜ੍ਹਾਂ ਤੋਂ ਬਾਅਦ ਮੁੜ-ਵਸੇਬੇ ਦੇ ਮੁੱਦੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ, ਦੂਜੇ ਪਾਸੇ ਭਾਜਪਾ ਵੱਲੋਂ ਸੋਮਵਾਰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-37 ਵਿਖੇ ਪਾਰਟੀ ਦੇ ਮੁੱਖ ਦਫ਼ਤਰ ਨਾਲ ‘ਲੋਕਾਂ ਦੀ ਵਿਧਾਨ ਸਭਾ’ ਬੁਲਾਈ ਜਾ ਰਹੀ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਸਬੰਧ ਵਿਚ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਇਸ ਸਬੰਧ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਦੀ ਮਾਣ-ਮਰਿਆਦਾ ਦਾ ਘਾਣ ਹੋ ਜਾਵੇ, ਹਾਕਮ ਧਿਰ ਲੋਕਾਂ ਦੀਆਂ ਆਵਾਜ਼ਾਂ ਦਾ ਮਖੌਲ ਬਣਾਉਣ ਲੱਗ ਪਵੇ ਤੇ ਸਰਕਾਰ ਲੋਕਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਦੀ ਥਾਂ ਲੂਣ ਛਿੜਕਣ ਲੱਗ ਜਾਵੇ ਤਾਂ ਲੋਕਾਂ ਦੀ ਆਪਣੀ ਵਿਧਾਨ ਸਭਾ ਬੁਲਾਉਣਾ ਲਾਜ਼ਮੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ’ਚ ਪੰਜਾਬ ਦੀ ਜਨਤਾ ਨਾਲ ਹੋ ਰਹੇ ਧੋਖੇ, ਜ਼ਿਆਦਤੀਆਂ ਤੇ ਨੁਕਸਾਨਾਂ ਬਾਰੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ। ਖ਼ਾਸ ਤੌਰ ’ਤੇ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਬੇਹਾਲ ਹਾਲਤ ਤੇ ਮੁਆਵਜ਼ੇ ਦੀ ਥਾਂ ਕੀਤੀ ਜਾ ਰਹੀ ਲੁੱਟ-ਖਸੁੱਟ, ਕੈਗ ਰਿਪੋਰਟ ਦੇ ਖ਼ੁਲਾਸੇ ਅਤੇ ਰਾਜ ਦੇ ਪੈਸਿਆਂ ਦੇ ਗ਼ਲਤ ਇਸਤੇਮਾਲ ਦਾ ਹਿਸਾਬ, ਲੋਕਾਂ ਦੇ ਹੱਕਾਂ ਦੀ ਉਲੰਘਣਾ ਤੇ ਸਰਕਾਰੀ ਬੇਰੁਖ਼ੀ ਬਾਰੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਉਨ੍ਹਾਂ ਕਿਹਾ ਕਿ ਇਸ ਇਕੱਠ ਦਾ ਮਕਸਦ ਸਰਕਾਰ ਨੂੰ ਜਵਾਬਦੇਹ ਬਣਾਉਣਾ ਹੈ ਤੇ ਜਨਤਾ ਸਾਹਮਣੇ ਇਹ ਤੈਅ ਕਰਨਾ ਹੈ ਕਿ ਪੰਜਾਬ ਦੀ ਮੌਜੂਦਾ ਹਾਲਤ ਦਾ ਅਸਲੀ ਦੋਸ਼ੀ ਕੌਣ ਹੈ। ਭਾਜਪਾ ਵੱਲੋਂ ਬੁਲਾਈ ਗਈ ਇਸ ਵਿਧਾਨ ਸਭਾ ’ਚ ਪਾਰਟੀ ਦੇ ਪੰਜਾਬ ਨਾਲ ਸਬੰਧਤ ਸਾਰੇ ਸਾਬਕਾ ਮੰਤਰੀ, ਮੌਜੂਦਾ ਤੇ ਸਾਬਕਾ ਵਿਧਾਇਕ, ਸਾਬਕਾ ਸੂਬਾ ਪ੍ਰਧਾਨ, ਸਾਬਕਾ ਸੰਸਦ ਮੈਂਬਰ, ਸੂਬਾ ਕੋਰ ਕਮੇਟੀ ਮੈਂਬਰ, ਸੂਬਾਈ ਅਹੁਦੇਦਾਰ ਤੇ ਜ਼ਿਲ੍ਹਾ ਪ੍ਰਧਾਨ ਆਦਿ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।