ਪੰਜਾਬ ਅੰਦਰ ਭਾਜਪਾ ਲਈ ਖ਼ਤਰੇ ਦੀ ਘੰਟੀ, ਹੁਣ ਪਿੰਡਾਂ ’ਚ ਲੱਗਣੇ ਸ਼ੁਰੂ ਹੋਏ ਇਹ ਪੋਸਟਰ
Thursday, Jan 07, 2021 - 09:21 PM (IST)
ਬੱਸੀ ਪਠਾਣਾ (ਰਾਜਕਮਲ) : ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਦਿੱਲੀ ਵਿਖੇ ਮੋਰਚਿਆਂ ’ਤੇ ਡਟੇ ਹੋਏ ਹਨ, ਉਥੇ ਹੀ ਹੁਣ ਪੰਜਾਬ ਦੇ ਵੱਖ-ਵੱਖ ਪਿੰਡਾਂ ’ਚ ਇਨ੍ਹਾਂ ਦਾ ਵਿਰੋਧ ਜੰਗੀ ਪੱਧਰ ’ਤੇ ਹੋ ਰਿਹਾ ਹੈ। ਜਿਸ ਤਹਿਤ ਪਿੰਡ ਖੇੜੀ ਬੀਰ ਸਿੰਘ ਪਿੰਡ ਵਾਸੀਆਂ ਵੱਲੋਂ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਪਿੰਡਾਂ ’ਚ ਨਾ ਦਾਖ਼ਲ ਹੋਣ ਦੇ ਪੋਸਟਰ ਲਗਾ ਕੇ ਸਖ਼ਤ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ
ਜਾਣਕਾਰੀ ਦਿੰਦਿਆਂ ਐਡਵੋਕੇਟ ਮਨਦੀਪ ਸਿੰਘ ਬੈਂਸ, ਮਨਦੀਪ ਸਿੰਘ ਸੰਧੂ, ਜਗਦੀਪ ਸਿੰਘ ਬੈਂਸ, ਦਵਿੰਦਰ ਸਿੰਘ ਬੈਂਸ, ਹਰਜੀਤ ਸਿੰਘ ਬੈਂਸ, ਜਸਵਿੰਦਰ ਸਿੰਘ ਸੰਧੂ, ਸੰਦੀਪ ਸਿੰਘ ਬੈਂਸ ਤੇ ਸਮੂਹ ਪਿੰਡ ਵਾਸੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੱਤਾ ਦੇ ਨਸ਼ੇ ’ਚ ਇੰਨੀ ਅੰਨ੍ਹੀ ਹੋ ਚੁੱਕੀ ਹੈ, ਜਿਸ ਨੂੰ ਕੜਾਕੇ ਦੀ ਠੰਡ ’ਚ ਰਾਤਾਂ ਕੱਟ ਰਹੇ ਕਿਸਾਨਾਂ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਪਰ ਪੰਜਾਬ ਦੇ ਕਿਸਾਨ ਵੀ ਪੂਰੀ ਤਰ੍ਹਾਂ ਤਕੜੇ ਹੋ ਕੇ ਆਪਣੀ ਲੜਾਈ ਲੜ ਰਹੇ ਹਨ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਚੋਣ ’ਚ ਇਸ ਪਾਰਟੀ ਦਾ ਪੂਰਨ ਬਾਇਕਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਨਕਲੀ ਚਿਹਰਾ ਜਨਤਾ ਸਾਹਮਣੇ ਬੇਨਕਾਬ ਹੋ ਚੁੱਕਾ ਹੈ ਅਤੇ ਇਸ ਦਾ ਖ਼ਮਿਆਜ਼ਾ ਪੂਰੀ ਭਾਜਪਾ ਪਾਰਟੀ ਨੂੰ ਭੁਗਤਣਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਿਆਨ ਦੀ ਮੁੱਖ ਮੰਤਰੀ ਨੇ ਦਿੱਤੀ ਸਫਾਈ
ਨੋਟ - ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਦੀ ਅੜੀਅਲ ਰਵੱਈਏ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋਏ, ਕੁਮੈਂਟ ਕਰਕੇ ਦੱਸੋ?