ਨਿਗਮ ਤੇ ਕੌਂਸਲ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਬਣਾਈ ਰਣਨੀਤੀ
Tuesday, Dec 10, 2024 - 09:52 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੀਆਂ 5 ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਹੋਣ ਜਾ ਰਹੀਆਂ ਚੋਣਾਂ ਸਬੰਧੀ ਪੰਜਾਬ ਭਾਜਪਾ ਨੇ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੀਨੀਅਰ ਨੇਤਾਵਾਂ ਤੋਂ ਉਨ੍ਹਾਂ ਦੇ ਇਲਾਕੇ ਸਬੰਧੀ ਜਾਣਕਾਰੀ ਲਈ ਗਈ। ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਅਤੇ ਪੰਜਾਬ ਦੇ ਖ਼ਾਸ ਮੁੱਦਿਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਣੀ ਨੇ ਪਾਰਟੀ ਵਰਕਰਾਂ ਤੋਂ ਚੋਣਾਂ ਸਬੰਧੀ ਸੁਝਾਅ ਮੰਗੇ। ਜਾਣਕਾਰੀ ਅਨੁਸਾਰ ਮੀਟਿੰਗ ’ਚ ਪਾਰਟੀ ਵੱਲੋਂ ਨਗਰ ਨਿਗਮਾਂ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਪਾਰਟੀ ਇੰਚਾਰਜਾਂ ਨੂੰ ਬੁਲਾਇਆ ਗਿਆ ਸੀ। ਇਸ ਦੌਰਾਨ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਵੱਲੋਂ ਆਪਣੇ ਆਗੂਆਂ ਨੂੰ ਬੂਥ ਪੱਧਰ ਤੱਕ ਬਿਹਤਰ ਚੋਣ ਪ੍ਰਬੰਧਨ ਲਈ ਪਾਰਟੀ ਵਰਕਰਾਂ ਨੂੰ ਬਣਦੀਆਂ ਡਿਊਟੀਆਂ ਅਲਾਟ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਸਖ਼ਤ ਹੁਕਮ ਜਾਰੀ! ਲੱਗ ਗਈਆਂ ਆਹ ਪਾਬੰਦੀਆਂ
ਪਾਰਟੀ ਵੱਲੋਂ ਮੰਗਲਵਾਰ ਨੂੰ ਵੀ ਇਹ ਮੀਟਿੰਗ ਜਾਰੀ ਰੱਖੀ ਜਾਵੇਗੀ। ਇਸ ਮੌਕੇ ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ , ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ , ਸੰਗਠਨ ਮੰਤਰੀ ਮੰਥਰੀ ਨਿਵਾਸੂਲੁ , ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾੲਕ ਅਸ਼ਵਨੀ ਕੁਮਾਰ ਸ਼ਰਮਾ , ਸੂਬਾ ਮੀਤ ਪ੍ਰਧਾਨ ਫ਼ਤਹਿਜੰਗ ਸਿੰਘ ਬਾਜਵਾ , ਪਰਮਿੰਦਰ ਸਿੰਘ ਬਰਾੜ ,ਜਨਰਲ ਸਕੱਤਰ ਦਿਆਲ ਸਿੰਘ ਸੋਢੀ , ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ , ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਅਰਵਿੰਦ ਖੰਨਾ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8