ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ ''ਚ ਉਤਾਰਨ ਦੀ ਤਿਆਰੀ ’ਚ ਭਾਜਪਾ!
Thursday, Feb 22, 2024 - 07:01 PM (IST)
ਗੁਰਦਾਸਪੁਰ (ਵਿਨੋਦ)- ਪੰਜਾਬ ’ਚ ਆਪਣੀ ਤਾਕਤ ਵਧਾਉਣ ਲਈ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 2 ਵੱਡੇ ਸਾਬਕਾ ਕ੍ਰਿਕਟਰਾਂ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ’ਚ ਅਟਕਲਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੁੰਦਾ ਨਜ਼ਰ ਆ ਰਿਹਾ ਹੈ। ਇਸ ’ਚ ਸਾਬਕਾ ਅੰਤਰਰਾਸ਼ਟਰੀ ਕ੍ਰਿਕਟਰ ਯੁਵਰਾਜ ਸਿੰਘ ਦਾ ਨਾਂ ਪਹਿਲੇ ਨੰਬਰ ’ਤੇ ਆ ਰਿਹਾ ਹੈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਬਿਆਨ 'ਤੇ ਪਾਕਿਸਤਾਨ ਨੇ ਲਾਇਆ ਇਲਜ਼ਾਮ, ਕਿਹਾ- 'ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼'
ਭਾਜਪਾ ਯੁਵਰਾਜ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਲੜਾਉਣ ਦਾ ਮਨ ਬਣਾ ਸਕਦੀ ਹੈ, ਕਿਉਂਕਿ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਹੁਣ ਲੋਕ ਸਭਾ ਚੋਣ ਨਾ ਲੜਨ ਦੀ ਗੱਲ ਕਈ ਵਾਰ ਕਰ ਚੁੱਕੇ ਹਨ। ਅਜਿਹੇ ’ਚ ਭਾਜਪਾ ਲਈ ਯੁਵਰਾਜ ਸਿੰਘ ਸੰਨੀ ਦਿਓਲ ਦਾ ਬਿਹਤਰ ਬਦਲ ਜਾਪ ਰਿਹਾ ਹੈ। ਭਾਜਪਾ ਇਸ ਦਾ ਲਾਹਾ ਲੈਣ ਤੋਂ ਖੁੰਝਣਾ ਨਹੀਂ ਚਾਹੁੰਦੀ। ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਯੁਵਰਾਜ ਭਾਜਪਾ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਇਸ ਤੋਂ ਇਲਾਵਾ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਇਸ ’ਚ ਸ਼ਾਮਲ ਹੈ। ਹਾਲਾਂਕਿ ਸਿੱਧੂ ਭਾਜਪਾ ’ਚ ਸ਼ਾਮਲ ਨਾ ਹੋਣ ’ਤੇ ਆਪਣਾ ਪ੍ਰਤੀਕਰਮ ਦੇ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਦੇ ਨੇੜਲੇ ਸੂਤਰ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਸੰਕੇਤ ਦੇ ਰਹੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਸਿੱਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਟਿਕਟ ਦੇ ਸਕਦੀ ਹੈ।
ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8