ਚੰਡੀਗੜ੍ਹ ਤੋਂ ਵੱਡੀ ਖਬਰ : ਭਾਜਪਾ ਪ੍ਰਧਾਨ ਅਰੁਣ ਸੂਦ ਦੇ ਘਰ ਪੁੱਜਿਆ 'ਕੋਰੋਨਾ'

Saturday, Jul 25, 2020 - 01:16 PM (IST)

ਚੰਡੀਗੜ੍ਹ ਤੋਂ ਵੱਡੀ ਖਬਰ : ਭਾਜਪਾ ਪ੍ਰਧਾਨ ਅਰੁਣ ਸੂਦ ਦੇ ਘਰ ਪੁੱਜਿਆ 'ਕੋਰੋਨਾ'

ਚੰਡੀਗੜ੍ਹ : ਸ਼ਹਿਰ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਹੁਣ ਭਾਜਪਾ ਪ੍ਰਧਾਨ ਅਰੁਣ ਸੂਦ ਦੇ ਘਰ ਵੀ ਕੋਰੋਨਾ ਦੇ ਦਸਤਕ ਦੇ ਦਿੱਤੀ ਹੈ। ਅਰੁਣ ਸੂਦ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਅਰੁਣ ਸੂਦ ਸਮੇਤ ਪੂਰੇ ਪਰਿਵਾਰ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਹ ਵੀ ਪੜ੍ਹੋ : 'ਆਜ਼ਾਦੀ ਦਿਹਾੜੇ' ਦੇ ਰੰਗ ਨੂੰ ਫਿੱਕਾ ਨਹੀਂ ਕਰ ਸਕੇਗਾ 'ਕੋਰੋਨਾ'

PunjabKesari

ਇਸ ਬਾਰੇ ਅਰੁਣ ਸੂਦ ਨੇ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਕਾਰਜ ਕਰਤਾਵਾਂ ਨੂੰ ਅਪੀਲੀ ਕੀਤੀ ਹੈ ਕਿ ਆਉਣ ਵਾਲੇ 14 ਦਿਨਾਂ ਤੱਕ ਉਨ੍ਹਾਂ ਨਾਲ ਫੋਨ ਦੇ ਜ਼ਰੀਏ ਹੀ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਸੈਕਟਰ-33 ਸਥਿਤ ਭਾਜਪਾ ਦੇ ਦਫ਼ਤਰ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਦੀ ਕੁੜੀ ਨਾਲ ਵਿਆਹ ਕਰਵਾ ਕੇ ਵੀ ਸੁਫ਼ਨਾ ਨਾ ਹੋਇਆ ਪੂਰਾ ਤਾਂ...
ਚੰਡੀਗੜ੍ਹ 'ਚ 'ਕੋਰੋਨਾ' ਦੇ ਹਾਲਾਤ
ਚੰਡੀਗੜ੍ਹ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਹੁਣ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 823 ਤੱਕ ਪਹੁੰਚ ਗਈ ਹੈ, ਜਦੋਂ ਕਿ ਸ਼ਹਿਰ 'ਚ ਇਸ ਸਮੇਂ 275 ਸਰਗਰਮ ਮਾਮਲੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਤੈਰਾਕੀ ਦੇ ਸ਼ੌਕੀਨਾਂ ਤੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੂਰੀ ਹੋਣ ਨੇੜੇ ਖੁਆਇਸ਼


author

Babita

Content Editor

Related News