ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
Thursday, Jul 16, 2026 - 11:13 AM (IST)
ਜਲੰਧਰ (ਵਿਸ਼ੇਸ਼)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਹੁਣ ਅੰਤ ਹੋਣਾ ਚਾਹੀਦਾ ਹੈ। ਪੁਰਾਣੇ ਜ਼ਖ਼ਮਾਂ ਨੂੰ ਫਿਰ ਤੋਂ ਕੁਰੇਦਣ ਨਾਲ ਕਿਸੇ ਦਾ ਭਲਾ ਨਹੀਂ ਹੋਵੇਗਾ। ਪੰਜਾਬ ਪਹਿਲਾਂ ਹੀ ਬਹੁਤ ਦਰਦ ਅਤੇ ਖ਼ੂਨ-ਖਰਾਬਾ ਹੰਢਾ ਚੁੱਕਾ ਹੈ ਅਤੇ ਇਨ੍ਹਾਂ ਜ਼ਖ਼ਮਾਂ ਨੂੰ ਭਰਨ 'ਚ ਸਮਾਂ ਲੱਗਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
ਢਿੱਲੋਂ ਨੇ ਕਿਹਾ ਕਿ ਧਰਮ ਚਾਹੇ ਜੋ ਵੀ ਹੋਵੇ, ਮਾਰੇ ਗਏ ਹਰ ਪੰਜਾਬੀ ਨੂੰ ਕਦੇ ਨਹੀਂ ਭੁਲਾਇਆ ਜਾਣਾ ਚਾਹੀਦਾ। ਇਸ ਲਈ ਸਾਨੂੰ ਆਪਣੇ ਲੋਕਾਂ ਦੀ ਯਾਦ ਦਾ ਸਤਿਕਾਰ ਕਰਨਾ ਚਾਹੀਦਾ ਹੈ, ਨਾ ਕਿ ਇਸ ’ਤੇ ਰਾਜਨੀਤੀ ਕਰਨੀ ਚਾਹੀਦੀ ਹੈ। ਹਰ ਰੋਜ਼ ਇਸ ਫ਼ਿਲਮ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਦੇ ਬਿਆਨ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਦਾ ਦਰਦ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਉੱਪਰ ਹੈ, ਇਸ ਲਈ ਫ਼ਿਲਮ 'ਸਤਲੁਜ' ਵਿਵਾਦ ਦਾ ਹੁਣ ਅੰਤ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
