ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਨੂੰ ਕੀਤਾ ਫ਼ੋਨ, ਰਾਸ਼ਟਰਪਤੀ ਉਮੀਦਵਾਰ ਲਈ ਮੰਗਿਆ ਸਮਰਥਨ

06/30/2022 8:01:26 PM

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਕੀਤਾ ਹੈ। ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਤੋਂ ਰਾਸ਼ਟਰਪਤੀ ਚੋਣਾਂ ’ਚ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਲਈ ਸਮਰਥਨ ਮੰਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਭਾਜਪਾ ਪ੍ਰਧਾਨ ਨੱਢਾ ਦਾ ਫ਼ੋਨ ਆਇਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣ ’ਚ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਨੂੰ ਲੈ ਕੇ ਫ਼ੈਸਲਾ ਕੱਲ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਣ ਵਾਲੀ ਮੀਟਿੰਗ ’ਚ ਲਿਆ ਜਾਵੇਗਾ। ਵਲਟੋਹਾ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਭਾਜਪਾ ਦੇ ਇਸ ਸੱਦੇ ’ਤੇ ਵਿਚਾਰ ਕਰੇਗੀ ਕਿਉਂਕਿ ਕਾਂਗਰਸ ਸਪਾਂਸਰ ਉਮੀਦਵਾਰ ਦੇ ਹੱਕ ’ਚ ਅਕਾਲੀ ਦਲ ਕਦੇ ਕਿਸੇ ਵੀ ਕੀਮਤ ’ਤੇ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਇਕ ਵਾਰ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਜਪਾ ਨਾਲ ਭਵਿੱਖ ’ਚ ਗੱਠਜੋੜ ਨੂੰ ਲੈ ਕੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਕਰਕੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਜੋ ਹੁਣ ਕੋਈ ਕਾਰਨ ਨਹੀਂ ਰਿਹਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਜਿਸ ਸਮਾਜ ’ਚੋਂ ਅੱਗੇ ਲਿਆਂਦਾ ਗਿਆ ਹੈ, ਮੈਂ ਨਿੱਜੀ ਤੌਰ ’ਤੇ ਮਹਿਸੂਸ ਕਰਦਾ ਹਾਂ ਕਿ ਉਨ੍ਹਾਂ ਨੂੰ ਸਰਬਸੰਮਤੀ ਨਾਲ ਰਾਸ਼ਟਰਪਤੀ ਬਣਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਪੁਲਸ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ 


Manoj

Content Editor

Related News