ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

Sunday, Aug 31, 2025 - 11:17 AM (IST)

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਜਲੰਧਰ/ਚੰਡੀਗੜ੍ਹ (ਗੁਲਸ਼ਨ, ਅੰਕੁਰ)–ਪੰਜਾਬ ਵਿਚ ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਉਨ੍ਹਾਂ ਤੋਂ ਤੁਰੰਤ ਕੇਂਦਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ! ਪਿਛਲੇ 24 ਘੰਟਿਆਂ ’ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ

PunjabKesari

ਜਾਖੜ ਨੇ ਕਿਹਾ ਕਿ ਪੰਜਾਬ ਭਾਰਤ ਦੀ ਖੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਪ੍ਰਮੁੱਖ ਸੂਬਾ ਹੈ। ਪਿਛਲੇ ਕਈ ਦਿਨਾਂ ਤੋਂ ਇਥੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਉਪਰੀ ਪਹਾੜੀ ਇਲਾਕਿਆਂ ਵਿਚ ਜ਼ਿਆਦਾ ਬਾਰਿਸ਼ ਕਾਰਨ ਪੰਜਾਬ ਭਾਰੀ ਹੜ੍ਹ ਦੀ ਮਾਰ ਝੱਲ ਰਿਹਾ ਹੈ। ਸਰਹੱਦੀ ਇਲਾਕਿਆਂ, ਭੋਆ ਵਿਧਾਨ ਸਭਾ ਹਲਕੇ ਤੋਂ ਲੈ ਕੇ ਫਾਜ਼ਿਲਕਾ ਤਕ ਅਤੇ ਕਪੂਰਥਲਾ ਵਰਗੇ ਜ਼ਿਲ੍ਹਿਆਂ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਅਨੁਸਾਰ ਆਉਣ ਵਾਲੇ ਿਦਨਾਂ ਵਿਚ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ, ਜੋ ਪਹਿਲਾਂ ਤੋਂ ਹੀ ਗੰਭੀਰ ਸਥਿਤੀ ਨੂੰ ਹੋਰ ਵਿਗਾੜ ਸਕਦੀ ਹੈ।

ਇਹ ਵੀ ਪੜ੍ਹੋ: ਹੜ੍ਹਾਂ ਵਿਚਾਲੇ ਇਕ ਹੋਰ ਵੱਡੀ ਅਪਡੇਟ ਆਈ ਸਾਹਮਣੇ, ਪੰਜਾਬ 'ਚ 38 ਟਰੇਨਾਂ ਰੱਦ

ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹਾਂ ਨੇ ਵੱਡੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ, ਕਈ ਪਰਿਵਾਰ ਬੇਘਰ ਹੋ ਗਏ ਹਨ ਤੇ ਹਜ਼ਾਰਾਂ ਏਕੜ ਫ਼ਸਲਾਂ ਨਸ਼ਟ ਹੋ ਚੁੱਕੀਆਂ ਹਨ, ਜੋ ਸੂਬੇ ਦੀ ਅਰਥਵਿਵਸਥਾ ਅਤੇ ਰਾਸ਼ਟਰੀ ਖੁਰਾਕ ਸਪਲਾਈ ਲਈ ਮਹੱਤਵਪੂਰਨ ਹਨ। ਸੁਨੀਲ ਜਾਖੜ ਨੇ ਪੱਤਰ ਵਿਚ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਆਫਤ ਪ੍ਰਤੀਕਿਰਿਆ ਬਲ (ਐੱਨ. ਡੀ. ਆਰ. ਐੱਫ਼.) ਅਤੇ ਵਿੱਤੀ ਸਹਾਇਤਾ ਦੀ ਸ਼ਲਾਘਾ ਕੀਤੀ ਪਰ ਆਫਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਾਧੂ ਅਤੇ ਤੁਰੰਤ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੱਤਾ। ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਲਈ ਕੇਂਦਰੀ ਮੁਲਾਂਕਣ ਟੀਮਾਂ ਤੁਰੰਤ ਭੇਜੀਆਂ ਜਾਣ ਅਤੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਆਬਾਦੀ ਦੀਆਂ ਤੁਰੰਤ ਲੋੜਾਂ ਨੂੰ ਪੂਰਾ ਕਰਨ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

ਇਹ ਵੀ ਪੜ੍ਹੋ: ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News