ਭਾਜਪਾ ਵੱਲੋਂ ''ਮਾਨ'' ਸਰਕਾਰ ਖ਼ਿਲਾਫ਼ ਜਲੰਧਰ ''ਚ ਧਰਨਾ, ਕੇ. ਡੀ. ਭੰਡਾਰੀ ਨੇ ਆਖੀ ਇਹ ਗੱਲ
Thursday, May 05, 2022 - 04:31 PM (IST)
ਜਲੰਧਰ (ਸੋਨੂੰ)- ਪੰਜਾਬ 'ਚ ਮਾਨ ਸਰਕਾਰ ਨੂੰ ਆਏ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਕੰਮ ਕਰਦੀ ਹੋਈ ਅਸਫ਼ਲ ਹੀ ਨਜ਼ਰ ਆ ਰਹੀ ਹੈ। ਇਸ ਸਬੰਧ 'ਚ ਭਾਜਪਾ ਸਰਕਾਰ ਵੱਲੋਂ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ 'ਚ ਧਰਨੇ ਦਿੱਤੇ ਗਏ ਹਨ। ਇਸ ਦੇ ਚਲਦਿਆਂ ਹੀ ਭਾਜਪਾ ਨੇ ਅੱਜ ਜਲੰਧਰ ਵਿਖੇ ਧਰਨਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਭਰ ’ਚ ਸ਼ੁਰੂ ਹੋਵੇਗੀ ਟਰੈਫਿਕ ਮਾਰਸ਼ਲ ਸਕੀਮ, ਜਾਰੀ ਹੋਈਆਂ ਗਾਈਡਲਾਈਨਜ਼
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੇ. ਡੀ. ਭੰਡਾਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਫੇਲ੍ਹ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਪੰਜਾਬ ਵਿੱਚ ਇਸ ਸਮੇਂ ਬਿਜਲੀ ਦਾ ਸੰਕਟ ਹੈ ਪਰ ਮਾਨ ਸਰਕਾਰ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਰਣਨੀਤੀ ਨਹੀਂ ਬਣਾਈ ਗਈ ਹੈ। ਬਿਜਲੀ ਘਾਟ ਕਾਰਨ ਵਪਾਰੀਆਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਭੰਡਾਰੀ ਨੇ ਇਹ ਵੀ ਕਿਹਾ ਕਿ ਸਰਕਾਰ ਹੁਣ ਤੱਕ ਨਸ਼ਿਆਂ ’ਤੇ ਸ਼ਿਕੰਜਾ ਨਹੀਂ ਕੱਸ ਸਕੀ। ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਵੱਲੋਂ ਦਿੱਤੀ ਗਈ ਗਰੰਟੀ ਨੂੰ ਕੋਈ ਪੂਰਾ ਨਹੀਂ ਕਰ ਪਾ ਰਿਹਾ।
ਇਹ ਵੀ ਪੜ੍ਹੋ: ਕਿਸਾਨੀ ਮਸਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ, ਆਖੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ