ਲੁਧਿਆਣਾ : ਸ਼ਰਾਬ ਮਾਫ਼ੀਆ ਖਿਲਾਫ਼ 'ਭਾਜਪਾ' ਨੇ ਖੋਲ੍ਹਿਆ ਮੋਰਚਾ, ਮੰਤਰੀ ਆਸ਼ੂ ਨੇ ਖੁਦ ਪਿਲਾਇਆ ਪਾਣੀ

08/07/2020 1:22:23 PM

ਲੁਧਿਆਣਾ (ਨਰਿੰਦਰ) : ਪੰਜਾਬ 'ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਵੱਲੋਂ ਵੀ ਸ਼ਰਾਬ ਮਾਫ਼ੀਆ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਭਾਜਪਾ ਵੱਲੋਂ ਜ਼ਿਲ੍ਹਾ ਲੁਧਿਆਣਾ 'ਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਘਰ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ ਅਤੇ ਸ਼ਾਂਤਮਾਈ ਢੰਗ ਨਾਲ ਘਰ ਦੇ ਬਾਹਰ ਆਪਸੀ ਦਾਇਰਾ ਬਣਾ ਕੇ ਦਰੀਆਂ ਵਿਛਾ ਕੇ ਧਰਨੇ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਟਰੈਕ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਦਾ ਦਾਅਵਾ, 'ਬਿਨਾਂ ਟੈਸਟ ਦੇ ਲੈ ਜਾਓ ਡਰਾਈਵਿੰਗ ਲਾਈਸੈਂਸ'

PunjabKesari

ਲੁਧਿਆਣਾ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰ ਦੇ ਬਾਹਰ ਵੀ ਭਾਜਪਾ ਆਗੂ ਪਹੁੰਚੇ ਅਤੇ ਦਰੀਆਂ ਵਿਛਾ ਕੇ ਧਰਨਾ ਦਿੱਤਾ। ਇਸ ਦੌਰਾਨ ਵੱਡੀ ਗਿਣਤੀ 'ਚ ਪੁਲਸ ਫੋਰਸ ਆਸ਼ੂ ਦੇ ਦਫ਼ਤਰ ਬਾਹਰ ਤਾਇਨਾਤ ਰਹੀ। ਧਰਨੇ ਦੌਰਾਨ ਵਿਸ਼ੇਸ਼ ਤੌਰ 'ਤੇ ਉਹ ਤਸਵੀਰਾਂ ਲਈਆਂ ਗਈਆਂ, ਜਿਨ੍ਹਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ੍ਹ ਕੇ ਨਸ਼ੇ ਨੂੰ ਖਤਮ ਕਰਨ ਦੀ ਸਹੁੰ ਖਾਧੀ ਸੀ। ਭਾਜਪਾ ਆਗੂਆਂ ਨੇ ਕਿਹਾ ਕਿ ਸਤਲੁਜ ਕੰਢੇ ਤੋਂ ਹੁਣ ਪੁਲਸ ਵੱਲੋਂ ਲੱਖਾਂ ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ ਅਤੇ ਇਹ ਉਦੋਂ ਹੋਇਆ, ਜਦੋਂ ਕਈ ਘਰਾਂ ਦੇ ਚਿਰਾਗ ਬੁਝ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹੁਣ ਜਾਗੀ ਹੈ, ਜਦੋਂ ਕਿ ਇਸ ਮਾਮਲੇ 'ਚ ਨਿਰਪੱਖ ਜਾਂਚ ਨਹੀਂ ਕੀਤੀ ਜਾ ਰਹੀ ਕਿਉਂਕਿ ਇਸ 'ਚ ਸਿਆਸੀ ਆਗੂ ਕਥਿਤ ਤੌਰ 'ਤੇ ਸ਼ਾਮਲ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਸਿਆਸੀ ਆਗੂ ਇਸ 'ਚ ਸ਼ਾਮਲ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਮੁੜ ਨਾ ਵਾਪਰੇ। 

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ 'ਚ 'ਮੌਤ ਦਰ' ਨੇ ਉਡਾਈ ਸਰਕਾਰ ਦੀ ਨੀਂਦ, 4 ਜ਼ਿਲ੍ਹਿਆਂ ਦੇ ਹਾਲਾਤ ਬੇਹੱਦ ਡਰਾਉਣੇ

PunjabKesari
ਕੈਬਨਿਟ ਮੰਤਰੀ ਆਸ਼ੂ ਖੁਦ ਪਾਣੀ ਪਿਲਾਉਣ ਪੁੱਜੇ
ਭਾਰਤ ਭੂਸ਼ਣ ਆਸ਼ੂ ਖੁਦ ਬਾਹਰ ਭਾਜਪਾ ਦੇ ਵਰਕਰਾਂ ਨੂੰ ਪਾਣੀ ਪਿਲਾਉਣ ਲਈ ਪਹੁੰਚੇ। ਉਨ੍ਹਾਂ ਨਾਲ ਲੁਧਿਆਣਾ ਦੇ ਮੇਅਰ ਅਤੇ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਸੀ। ਆਸ਼ੂ ਇਨ੍ਹਾਂ ਭਾਜਪਾ ਵਰਕਰਾਂ ਨੂੰ ਗਰਮੀ ਦੇ ਕਾਰਨ ਪਾਣੀ ਪਲਾਉਂਦੇ ਦਿਖਾਈ ਦਿੱਤੇ ਪਰ ਆਸ਼ੂ ਨੂੰ ਆਉਂਦਿਆਂ ਦੇਖ ਭਾਜਪਾ ਵਰਕਰਾਂ ਵੱਲੋਂ ਕਾਂਗਰਸ ਮੁਰਦਾਬਾਦ ਦੇ ਨਾਅਰੇ ਲਾਉਣੇ ਵੀ ਜਾਰੀ ਰੱਖੇ ਗਏ। ਇਸ ਦੌਰਾਨ ਗੱਲਬਾਤ ਕਰਦਿਆਂ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਜੋ ਕੋਈ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।

PunjabKesari

ਇਹ ਵੀ ਪੜ੍ਹੋ : ਬੇਰਹਿਮ ਚਾਚੇ ਨੇ ਜਾਨਵਰਾਂ ਵਾਂਗ ਘੜੀਸਦਿਆਂ ਕੁੱਟੇ ਭਤੀਜੇ, ਵਾਰਦਾਤ ਕੈਮਰੇ 'ਚ ਕੈਦ
ਰਾਜਾ ਵੜਿੰਗ ਵੀ ਪਹੁੰਚੇ
ਇਸ ਦੌਰਾਨ ਲੁਧਿਆਣਾ ਪਹੁੰਚੇ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੂੰ ਵੀ ਜਦੋਂ ਸ਼ਰਾਬ ਮਾਫ਼ੀਆ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਇਸ ਲਈ ਨਹੀਂ ਕਰਵਾਉਣਾ ਚਾਹੁੰਦੀ ਕਿਉਂਕਿ ਸੀ. ਬੀ. ਆਈ. ਅਤੇ ਈ. ਡੀ. ਦਾ ਮਤਲਬ ਹੀ ਅਮਿਤ ਸ਼ਾਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਆਪਣੀ ਨਿਰਪੱਖ ਜਾਂਚ ਏਜੰਸੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਸਾਫ਼ ਕਹਿ ਦਿੱਤਾ ਕਿ ਇਸ ਮਾਮਲੇ 'ਚ ਕੁਝ ਹੇਠਲੇ ਪੱਧਰ ਦੇ ਪੁਲਸ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ 'ਤੇ ਡੀ. ਜੀ. ਪੀ. ਕਾਰਵਾਈ ਕਰ ਰਹੇ ਹਨ।

PunjabKesari
 


 


Babita

Content Editor

Related News