ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ

Sunday, Sep 17, 2017 - 02:30 AM (IST)

ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ

ਹੁਸ਼ਿਆਰਪੁਰ, (ਘੁੰਮਣ)- ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲਾ ਪ੍ਰਧਾਨ ਡਾ. ਰਮਨ ਘਈ ਦੀ ਅਗਵਾਈ 'ਚ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੈਪ. ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। 
ਧਰਨੇ ਵਿਚ ਸ਼ਾਮਲ ਸੈਂਕੜੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 6 ਮਹੀਨਿਆਂ ਦੌਰਾਨ ਹੀ ਲੋਕ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ। ਹਰ ਵਰਗ ਸਰਕਾਰ ਤੋਂ ਦੁਖੀ ਹੈ। ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਭਾਜਪਾ ਦਾ ਹਰ ਵਰਕਰ ਸੂਬੇ ਦੀ ਜਨਤਾ ਦੇ ਹਰ ਦੁੱਖ-ਸੁੱਖ 'ਚ ਪੂਰੀ ਤਰ੍ਹਾਂ ਨਾਲ ਹੈ ਅਤੇ ਭਾਜਪਾ ਕਿਸੇ ਵੀ ਕੀਮਤ 'ਤੇ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਘਾਣ ਨਹੀਂ ਕਰਨ ਦੇਵੇਗੀ। 
ਭਾਜਪਾ ਦੇ ਸੂਬਾ ਸਕੱਤਰ ਅਨਿਲ ਸੱਚਰ ਨੇ ਕਿਹਾ ਕਿ ਕਾਂਗਰਸ ਨੇ ਆਪਣੇ 6 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਸੂਬੇ ਦੀ ਜਨਤਾ ਨੂੰ ਜਿਸ ਤਰ੍ਹਾਂ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਉਸ ਨਾਲ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਸਾਹਮਣੇ ਆ ਰਹੀਆਂ ਹਨ। 
ਸੰਜੀਵ ਤਲਵਾੜ ਸਾਬਕਾ ਵਾਈਸ ਚੇਅਰਮੈਨ ਯੂਥ ਡਿਵੈੱਲਪਮੈਂਟ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਆਪਣੇ ਚੋਣ ਮਨੋਰਥ ਪੱਤਰ 'ਚ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਹ ਪੂਰੇ ਨਾ ਕਰ ਕੇ ਉਨ੍ਹਾਂ ਦੇ ਸੁਪਨਿਆਂ ਦਾ ਕਤਲ ਕੀਤਾ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਭਾਜਪਾ ਹਮੇਸ਼ਾ ਇਸ ਖਿਲਾਫ਼ ਲੜਦੀ ਰਹੇਗੀ। 
ਰੋਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਰਾਸ਼ਟਰੀ ਕੌਂਸਲ ਮੈਂਬਰ ਅਵਤਾਰ ਸਿੰਘ ਸੀਕਰੀ, ਜ਼ਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਵਾਹਰ ਲਾਲ ਖੁਰਾਣਾ, ਮੁਨੀਸ਼ ਗੁਪਤਾ, ਦਿਹਾਤੀ ਮੰਡਲ ਪ੍ਰਧਾਨ ਐਡਵੋਕੇਟ ਨਵਜਿੰਦਰ ਬੇਦੀ, ਕੌਂਸਲਰ ਨਿਯਤੀ ਤਲਵਾੜ, ਸਰਬਜੀਤ ਕੌਰ, ਗੋਪੀ ਚੰਦ ਕਪੂਰ, ਯੋਗੇਸ਼ ਕੁਮਰਾ, ਐਡਵੋਕੇਟ ਡੀ. ਐੱਸ. ਬਾਗੀ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ। ਰੋਸ ਧਰਨੇ ਉਪਰੰਤ ਏ. ਡੀ. ਸੀ. ਹਰਬੀਰ ਸਿੰਘ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। 
ਇਸ ਮੌਕੇ ਕੌਂਸਲਰ ਨਰਿੰਦਰ ਕੌਰ, ਰੀਨਾ ਕੁਮਾਰੀ, ਬਲਵਿੰਦਰ ਬਿੰਦੀ, ਪ੍ਰਿਆ ਸਿੱਧੂ, ਸੁਰਿੰਦਰ ਕੌਰ ਸੈਣੀ, ਦੀਪਕ ਸ਼ਾਰਦਾ, ਜਿੰਦੂ ਸੈਣੀ, ਪੰਡਿਤ ਸੁਰੇਸ਼ ਸ਼ਰਮਾ, ਜ਼ਿਲਾ ਉਪ ਪ੍ਰਧਾਨ ਕੁਲਭੂਸ਼ਣ ਸੇਠੀ, ਰੋਹਿਤ ਸੂਦ, ਮਹਿਲਾ ਮੋਰਚਾ ਪ੍ਰਧਾਨ ਮੀਨੂੰ ਸੇਠੀ, ਕਿਸਾਨ ਮੋਰਚਾ ਪ੍ਰਧਾਨ ਬਲਵੀਰ ਸਿੰਘ ਅਜੜਾਮ, ਸਪੋਰਟਸ ਸੈੱਲ ਦੇ ਪ੍ਰਧਾਨ ਗੌਰਵ ਸ਼ਰਮਾ, ਮਨੋਜ ਸ਼ਰਮਾ, ਅਸ਼ਵਨੀ ਓਹਰੀ ਆਦਿ ਸਮੇਤ ਵੱਡੀ ਗਿਣਤੀ 'ਚ ਭਾਜਪਾ ਅਹੁਦੇਦਾਰ ਤੇ ਵਰਕਰ ਮੌਜੂਦ ਸਨ।


Related News