ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ

Thursday, Sep 07, 2023 - 06:05 AM (IST)

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ 4 ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕਢ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ 'ਚ ED ਦੀ ਵੱਡੀ ਕਾਰਵਾਈ: ਕਰੋੜਾਂ ਦਾ ਸੋਨਾ ਤੇ ਗਹਿਣੇ ਜ਼ਬਤ

ਇਸ ਸਬੰਧੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਜਾਰੀ ਪੱਤਰ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਨਸ਼ਾ ਤਸਕਰਾਂ ਨੇ ਪੁਲਸ ਮੁਲਾਜ਼ਮ ’ਤੇ ਚੜ੍ਹਾ ’ਤੀ ਥਾਰ ; ਲੱਤ ਤੇ ਬਾਂਹ ਟੁੱਟੀ

ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News