ਪੰਜਾਬ ਭਾਜਪਾ ਦੀ ਮੈਨੀਫੈਸਟੋ ਤੇ ਚਾਰਜਸ਼ੀਟ ਕਮੇਟੀਆਂ ਦੀ ਪਹਿਲੀ ਮੀਟਿੰਗ ਹੋਈ

Monday, Nov 16, 2026 - 08:22 PM (IST)

ਪੰਜਾਬ ਭਾਜਪਾ ਦੀ ਮੈਨੀਫੈਸਟੋ ਤੇ ਚਾਰਜਸ਼ੀਟ ਕਮੇਟੀਆਂ ਦੀ ਪਹਿਲੀ ਮੀਟਿੰਗ ਹੋਈ

ਚੰਡੀਗੜ੍ਹ: ਪੰਜਾਬ ਚੋਣਾਂ ਲਈ ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦੇ ਗਠਨ ਤੋਂ ਬਾਅਦ ਅੱਜ ਕੇਂਦਰੀ ਲੀਡਰਸ਼ਿਪ ਵੱਲੋਂ ਦੋਹਾਂ ਕਮੇਟੀਆਂ ਨਾਲ ਪਹਿਲੀ ਵਰਚੁਅਲ ਮੀਟਿੰਗ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਨੇ ਕੀਤੀ। ਉਨ੍ਹਾਂ ਦੇ ਨਾਲ ਸਹਿ-ਇੰਚਾਰਜ ਵਰਿੰਦਰ ਸਚਦੇਵਾ ਵੀ ਸ਼ਾਮਲ ਹੋਏ। 

ਮੀਟਿੰਗ ਵਿਚ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਅਸ਼ਵਨੀ ਸੇਖੜੀ, ਰਾਜ ਸਭਾ ਮੈਂਬਰ ਰਾਘਵ ਚੱਢਾ, ਰਜਿੰਦਰ ਗੁਪਤਾ, ਹਰਭਜਨ ਸਿੰਘ ਅਤੇ ਐੱਚ. ਐੱਸ. ਫੂਲਕਾ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਸਮੂਹ ਲੀਡਰਾਂ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਖ਼ਿਆ ਗਿਆ, ਤਾਂ ਜੋ ਉਨ੍ਹਾਂ ਦੇ ਸੁਝਾਵਾਂ ਨੂੰ ਮੈਨੀਫੈਸਟੋ ਵਿਚ ਸ਼ਾਮਲ ਕੀਤਾ ਜਾ ਸਕੇ। 

ਚਾਰਜਸ਼ੀਟ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਚਾਰਜਸ਼ੀਟ ਕਮੇਟੀ ਦੇ ਮੁਖੀ ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਪਰਨੀਤ ਕੌਰ, ਅਸ਼ੋਕ ਮਿੱਤਲ, ਸ਼ਵੇਤ ਮਲਿਕ ਆਦਿ ਸ਼ਾਮਲ ਹੋਏ ਸਨ। ਇਸ ਦੌਰਾਨ ਮੌਜੂਦਾ ਸਰਕਾਰ ਦੀਆਂ ਕਥਿਤ ਨਾਕਾਮੀਆਂ ਬਾਰੇ ਇਕ 'ਚਾਰਜਸ਼ੀਟ' ਤਿਆਰ ਕਰਨ ਦਾ ਫ਼ੈਸਲਾ ਲਿਆ ਗਿਆ ਤੇ ਸਰਕਾਰ ਦੀਆਂ ਖਾਮੀਆਂ ਨੂੰ ਸੋਸ਼ਲ ਮੀਡੀਆ ਤੇ ਹੋਰ ਮਾਧਿਅਮਾਂ ਰਾਹੀਂ ਲੋਕਾਂ ਵਿਚ ਉਜਾਗਰ ਕਰਨ ਦੀ ਗੱਲ ਵੀ ਕੀਤੀ ਗਈ। 


author

Anmol Tagra

Content Editor

Related News