ਹੁਸ਼ਿਆਰਪੁਰ 'ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ

Monday, Oct 12, 2020 - 08:25 PM (IST)

ਹੁਸ਼ਿਆਰਪੁਰ 'ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ

ਹੁਸ਼ਿਆਰਪੁਰ,(ਵਰਿੰਦਰ ਪੰਡਿਤ/ਮੋਮੀ) : ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਅੱਜ ਟਾਂਡਾ ਦੇ ਕਿਸਾਨਾਂ ਵਲੋਂ ਹਮਲਾ ਕੀਤਾ ਗਿਆ, ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਗਿਆ। ਕਿਸਾਨਾਂ ਵਲੋਂ ਅਸ਼ਵਨੀ ਸ਼ਰਮਾ ਦੀ ਕਾਰ ਦੀ ਭੰਨਤੋੜ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

PunjabKesari

ਚੌਲਾਗ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਅੱਜ ਦੇਰ ਸ਼ਾਮ ਹਾਈਵੇ 'ਤੇ ਜਾ ਰਹੇ ਭਾਜਪਾ ਦੇ ਸੂਬਾਈ ਆਗੂ ਦਾ ਰਸਤਾ ਰੋਕ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਮੀਟਿੰਗ 'ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਗੱਡੀ ਨੂੰ ਕਿਸਾਨਾਂ ਵਲੋਂ ਰੋਕ ਕੇ ਕਾਰ ਦੀ ਭੰਨਤੋੜ ਵੀ ਕੀਤੀ ਗਈ।

PunjabKesari

 

 


author

Deepak Kumar

Content Editor

Related News