ਪੰਜਾਬ ''ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ

Sunday, Jun 28, 2026 - 06:03 PM (IST)

ਪੰਜਾਬ ''ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ

ਚੰਡੀਗੜ੍ਹ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦੇ 'ਅੱਠ ਘੰਟੇ ਬਿਜਲੀ' ਅਤੇ 'ਬਿਜਲੀ ਸਰਪਲੱਸ' ਦੇ ਦਾਅਵੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਜ਼ਲ 'ਤੇ ਖ਼ਰਚਾ ਕਰਨਾ ਪੈ ਰਿਹਾ ਹੈ ਅਤੇ ਬਿਜਲੀ ਲਈ ਗਰਿੱਡਾਂ ਅੱਗੇ ਧਰਨੇ ਦੇਣੇ ਪੈ ਰਹੇ ਹਨ, ਜੋ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕਿਸਾਨਾਂ ਨੂੰ ਰਾਤਾਂ ਦੇ ਜਾਗਰਣ ਤੋਂ ਮੁਕਤੀ ਮਿਲੇਗੀ, ਪਰ ਅੱਜ ਹਾਲਾਤ ਇਹ ਹਨ ਕਿ ਨਾ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਰਾਤ ਨੂੰ। ਪਹਿਲਾਂ ਤੋਂ ਲੱਗਿਆ ਝੋਨਾ ਪਾਣੀ ਦੀ ਘਾਟ ਕਾਰਨ ਸੁੱਕਣ ਦੇ ਕਿਨਾਰੇ ਹੈ, ਜਦਕਿ ਨਵੀਂ ਲੁਆਈ ਲਈ ਵੀ ਕਿਸਾਨਾਂ ਕੋਲ ਲੋੜੀਂਦੀ ਬਿਜਲੀ ਉਪਲੱਬਧ ਨਹੀਂ। ਇਹ ਸਰਕਾਰ ਦੀ ਨਾਕਾਮ ਯੋਜਨਾਬੰਦੀ ਅਤੇ ਪ੍ਰਬੰਧਕੀ ਅਸਫ਼ਲਤਾ ਦਾ ਸਿੱਧਾ ਸਬੂਤ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਫੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਲਾਗਤ 'ਚ ਭਾਰੀ ਵਾਧਾ ਹੋ ਰਿਹਾ ਹੈ। 'ਬਿਜਲੀ ਸਰਪਲੱਸ ਪੰਜਾਬ' ਦੇ ਸਰਕਾਰੀ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਪੋਲ ਖੁੱਲ੍ਹ ਚੁੱਕੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ 'ਚ ਕਿਸਾਨ ਬਿਜਲੀ ਘਰਾਂ ਅਤੇ ਗਰਿੱਡਾਂ ਦਾ ਘਿਰਾਓ ਕਰ ਰਹੇ ਹਨ। ਤਪਦੀ ਗਰਮੀ ਵਿੱਚ ਧਰਨੇ ਲਗਾ ਰਹੇ ਹਨ ਅਤੇ ਸੜਕਾਂ ਜਾਮ ਕਰਨ ਲਈ ਮਜਬੂਰ ਹਨ। ਜੇਕਰ ਸਰਕਾਰ ਦੇ ਪ੍ਰਬੰਧ ਇੰਨੇ ਹੀ ਚੁਸਤ ਸਨ ਤਾਂ ਅੱਜ ਅੰਨਦਾਤਾ ਖੇਤਾਂ ਦੀ ਬਜਾਏ ਸੜਕਾਂ 'ਤੇ ਇਨਸਾਫ਼ ਮੰਗਣ ਲਈ ਕਿਉਂ ਬੈਠਾ ਹੈ?

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਾਂ, ਸੋਸ਼ਲ ਮੀਡੀਆ ਅਤੇ ਝੂਠੇ ਪ੍ਰਚਾਰ 'ਤੇ ਹੈ, ਜਦਕਿ ਜ਼ਮੀਨੀ ਹਕੀਕਤ 'ਚ ਕਿਸਾਨ ਬਿਜਲੀ, ਪਾਣੀ ਅਤੇ ਪ੍ਰਬੰਧਾਂ ਦੀ ਕਮੀ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਨਾਕਾਮੀ ਨੂੰ ਕਦੇ ਨਹੀਂ ਭੁੱਲੇਗਾ ਅਤੇ ਸਮਾਂ ਆਉਣ 'ਤੇ ਇਸ ਦਾ ਸਬਕ ਜ਼ਰੂਰ‌ ਸਿਖਾਏਗਾ।

ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News