ਕੇਜਰੀਵਾਲ ਵੱਲੋਂ ਗੁਜਰਾਤ ’ਚ ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ’ਤੇ ਭਾਜਪਾ ਨੇ ਚੁੱਕੇ ਸਵਾਲ

Friday, Aug 12, 2022 - 10:53 PM (IST)

ਕੇਜਰੀਵਾਲ ਵੱਲੋਂ ਗੁਜਰਾਤ ’ਚ ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ’ਤੇ ਭਾਜਪਾ ਨੇ ਚੁੱਕੇ ਸਵਾਲ

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਗਏ ਵਾਅਦੇ ਦੀ ਯਾਦ ਦਿਵਾਈ ਹੈ ਕਿ ਉਨ੍ਹਾਂ ਦੀ ਸਰਕਾਰ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਵੇਗੀ। ਕੇਜਰੀਵਾਲ ਵੱਲੋਂ ਗੁਜਰਾਤ 'ਚ ਵੀ ਇਸ ਤਰ੍ਹਾਂ ਦੇ ਐਲਾਨ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ, ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਆਸੀ ਨੈਤਿਕਤਾ ਇਹ ਮੰਗ ਕਰਦੀ ਹੈ ਕਿ ਤੁਹਾਨੂੰ ਪੰਜਾਬ 'ਚ ਕੀਤੇ ਗਏ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ ਜਿਥੇ ਪਹਿਲਾਂ ਤੋਂ ਹੀ ਤੁਹਾਡੀ ਪਾਰਟੀ ਦੀ ਸਰਕਾਰ ਹੈ।

ਇਹ ਵੀ ਪੜ੍ਹੋ : ਪਾਕਿ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਦੇ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕਤਲ

ਉਨ੍ਹਾਂ ਨੇ ਗੁਜਰਾਤ 'ਚ ਵੀ ਇਸ ਤਰ੍ਹਾਂ ਦਾ ਵਾਅਦਾ ਕਰਨ ਨੂੰ ਲੈ ਕੇ ਕੇਜਰੀਵਾਲ ਦੇ ਜ਼ਮੀਰ 'ਤੇ ਸਵਾਲ ਕਰਦੇ ਹੋਏ ਕਿਹਾ ਕਿ 5 ਮਹੀਨੇ ਬੀਤ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਭਾਜਪਾ ਨੇਤਾ ਨੇ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਕੇਂਦਰ ਤੋਂ ਇਕ ਲੱਖ ਕਰੋੜ ਰੁਪਏ ਦੀ ਸਹਾਇਤਾ ਮੰਗ ਰਹੀ ਹੈ ਜਦਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪਤਾ ਹੈ ਕਿ ਮਾਲੀਆ ਕਿਵੇਂ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਝੂਠੇ ਫਾਇਦਿਆਂ ਦਾ ਪੂਰੀ ਤਰ੍ਹਾਂ ਨਾਲ ਪਰਦਾਫਾਸ਼ ਹੋ ਚੁੱਕਿਆ ਹੈ, ਜੋ ਇਨ੍ਹਾਂ ਵੱਲੋਂ ਸਪਸ਼ੱਟ ਤੌਰ 'ਤੇ ਲੋਕਾਂ ਨੂੰ ਧੋਖਾ ਦੇਣ ਲਈ ਕੀਤੇ ਗਏ ਸਨ।

ਇਹ ਵੀ ਪੜ੍ਹੋ : ਲੇਖਕ ਸਲਮਾਨ ਰਸ਼ਦੀ 'ਤੇ ਨਿਊਯਾਰਕ 'ਚ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖਮੀ

ਡਾ. ਸ਼ਰਮਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਵਿਸਤ੍ਰਿਤ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਦੇ ਨੇਤਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਜਾਣਗੇ ਅਤੇ ਉਥੇ 'ਆਪ' ਦੇ ਝੂਠਾਂ ਦੀ ਪੋਲ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਜੇਕਰ 'ਆਪ' ਸੋਚਦੀ ਹੈ ਕਿ ਉਹ ਝੂਠ ਬੋਲਦੀ ਜਾਵੇਗੀ ਅਤੇ ਭੁੱਲਦੀ ਜਾਵੇਗੀ ਤਾਂ ਇਹ ਉਸ ਦੀ ਵੱਡੀ ਗਲਤੀ ਹੈ। ਉਨ੍ਹਾਂ ਕਿਹਾ ਕਿ ਲੋਕ ਭੁੱਲ ਸਕਦੇ ਹਨ ਪਰ ਇਨ੍ਹਾਂ ਹੀ ਨਹੀਂ ਅਤੇ ਇਹ ਯਕੀਨੀ ਕਰਨਗੇ ਕਿ ਤੁਹਾਨੂੰ ਉਨ੍ਹਾਂ ਵਾਅਦਿਆਂ ਦੀ ਯਾਦ ਦਿਵਾਈ ਜਾਵੇ ਜੋ ਉਸ ਨੇ ਪੰਜਾਬ 'ਚ ਕਦੇ ਨਹੀਂ ਪੂਰੇ ਕੀਤੇ।

ਇਹ ਵੀ ਪੜ੍ਹੋ : ਦੇਸ਼ ’ਚ ਖਾਣ ਵਾਲੇ ਤੇਲਾਂ ਦੀ ਦਰਾਮਦ ਜੁਲਾਈ ’ਚ 31 ਫੀਸਦੀ ਵਧ ਕੇ 12.05 ਲੱਖ ਟਨ ’ਤੇ ਪੁੱਜੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News