ਸੂਬਿਆਂ ਨਾਲ ਭੇਦਭਾਵ ਕਰ ਰਹੀ ਹੈ ਭਾਜਪਾ, ਦੇਸ਼ ਚਲਾਉਣਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ: ਭੱਠਲ

12/19/2020 11:53:48 AM

ਲਹਿਰਾਗਾਗਾ  (ਜ.ਬ.): ‘‘ਜਦੋਂ ਤੋਂ ਭਾਜਪਾ ਨੇ ਦੇਸ਼ ਦੀ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਦੇਸ਼ ਦਾ ਅਰਾਜਕਤਾ, ਬੇਰੋਜ਼ਗਾਰੀ ਵੱਲ ਵਧਣਾ ਸਾਬਿਤ ਕਰਦਾ ਹੈ ਕਿ ਦੇਸ਼ ਨੂੰ ਚਲਾਉਣਾ ਭਾਜਪਾ ਦੇ ਵੱਸ ਦੀ ਗੱਲ ਨਹੀਂ।’’ ਇਸ ਗੱਲ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਪਲੈਨਿੰਗ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਖੇਤੀਬਾੜੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡਣ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ:  ਘਰੋਂ ਸਾਮਾਨ ਲੈਣ ਜਾ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਪਲਾਂ ’ਚ ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ

ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਣ ਅਤੇ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਚੱਲਦੇ ਸੜਕਾਂ ’ਤੇ ਰਾਤਾਂ ਗੁਜ਼ਾਰ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਜੋਕਿ ਕੇਂਦਰ ਸਰਕਾਰ ਲਈ ਸ਼ਰਮ ਦੀ ਗੱਲ ਹੈ ਪਰ ਮੋਦੀ ਸਾਹਬ ਟੱਸ ਤੋਂ ਮੱਸ ਨਹੀਂ ਹੋ ਰਹੇ। ਬਲਕਿ ਨਾਦਰਸ਼ਾਹੀ ਫ਼ਰਮਾਨ ਸੁਣਾਉਂਦੇ ਹੋਏ ਕਹਿ ਰਹੇ ਹਨ ਕੀ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ , ਜਿਸ ਤੋਂ ਸਾਬਿਤ ਹੁੰਦਾ ਹੈ ਕਿ ਭਾਜਪਾ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਪਰ ਦੇਸ਼ ਦੀ ਸੂਝਵਾਨ ਜਨਤਾ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਉਸ ਦਾ ਹੰਕਾਰ ਤੋੜ ਦੇਵੇਗੀ।

ਇਹ ਵੀ ਪੜ੍ਹੋ:  ਪਾਕਿਸਤਾਨ ਦੀ ਜੇਲ੍ਹ ’ਚ 1971 ਤੋਂ ਬੰਦ ਸੁਰਜੀਤ ਸਿੰਘ ਦਾ ਪਰਿਵਾਰ ਆਇਆ ਕਿਸਾਨਾਂ ਦੀ ਹਮਾਇਤ ’ਚ

ਬੀਬੀ ਭੱਠਲ ਨੇ ਕਿਹਾ ਕਿ ਅੱਜ ਸਮੁੱਚੀ ਕਾਂਗਰਸ ਅੰਦੋਲਨ ’ਚ ਡਟ ਕੇ ਕਿਸਾਨਾਂ ਦੇ ਨਾਲ ਖਡ਼੍ਹੀ ਹੈ ਤੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਕਿਸਮ ਦਾ ਖਿਲਵਾੜ ਨਹੀਂ ਹੋਣ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ’ਚ ਹਰ ਵਰਗ ਦੇ ਨਾਲ-ਨਾਲ ਸਾਰੇ ਸੂਬੇ ਖ਼ੁਸ਼ ਅਤੇ ਖ਼ੁਸ਼ਹਾਲ ਸਨ ਅਤੇ ਅੱਜ ਕਾਂਗਰਸ ਦੇ ਰਾਜ ਨੂੰ ਯਾਦ ਕਰ ਰਹੇ ਹਨ ਕਿਉਂਕਿ ਕਾਂਗਰਸ ਨੇ ਕਦੇ ਵੀ ਕਿਸੇ ਵੀ ਵਿਰੋਧੀ ਪਾਰਟੀ ਦੇ ਸੀ. ਐੱਮ. ਨਾਲ ਭੇਦਭਾਵ ਨਹੀਂ ਕੀਤਾ ਪਰ ਕੇਂਦਰ ਦੀ ਭਾਜਪਾ ਸਰਕਾਰ ਕਾਂਗਰਸ ਰਾਜ ਵਾਲੇ ਸੂਬਿਆਂ ਨਾਲ ਭੇਦਭਾਵ ਕਰ ਰਹੀ ਹੈ।

ਇਹ ਵੀ ਪੜ੍ਹੋ:  ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ 

ਇਸ ਮੌਕੇ ਬੀਬੀ ਭੱਠਲ ਦੇ ਪੀ. ਏ. ਰਵਿੰਦਰ ਟੁਰਨਾ, ਸੂਬਾ ਸਕੱਤਰ ਸੋਮਨਾਥ ਸਿੰਗਲਾ, ਸੀਨੀਅਰ ਆਗੂ ਸੁਰੇਸ਼ ਕੁਮਾਰ ਠੇਕੇਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਵਾਈਸ ਚੇਅਰਮੈਨ ਜੀਵਨ ਲਾਲ ਸੇਖੂਵਾਸ ਵਾਲੇ , ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨੀਟੂ ਸ਼ਰਮਾ, ਸਰਪੰਚ ਨਿਰਭੈ ਸਿੰਘ ਢੀਂਡਸਾ, ਐੱਸ. ਸੀ. ਡਿਪਾਰਟਮੈਂਟ ਦੇ ਜ਼ਿਲਾ ਚੇਅਰਮੈਨ ਗੁਰਲਾਲ ਸਿੰਘ ਤੇ ਪ੍ਰਸ਼ੋਤਮ ਗੋਇਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


Shyna

Content Editor

Related News