ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ

Saturday, Mar 14, 2026 - 01:48 PM (IST)

ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ ਵੱਧ ਕਰਜ਼ਾ

ਮੋਗਾ/ਜਲੰਧਰ (ਵੈੱਬ ਡੈਸਕ)- ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਚ ਅੱਜ ਭਾਜਪਾ ਵੱਲੋਂ 'ਬਦਲਾਅ' ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਰੋਜੰਨ ਕਾਲੀਆ ਨੇ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਖ਼ੂਬ ਤੰਜ ਕੱਸੇ। ਉਨ੍ਹਾਂ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਪੰਜਾਬ ਵਿਚ ਵੱਡਾ ਬਦਲਾਅ ਆਇਆ ਸੀ। 16 ਮਾਰਚ ਨੂੰ ਭਗਵੰਤ ਸਿੰਘ ਮਾਨ ਨੇ 2022 'ਚ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਉਸ ਵੇਲੇ ਮੁਲਾਜ਼ਮਾਂ ਵੱਲੋਂ ਵੀ ਤਾੜੀਆਂ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਸੀ ਪਰ ਅੱਜ ਉਹੀ ਮੁਲਾਜ਼ਮ ਆਪਣਾ ਮੱਥਾ ਪਿੱਟ ਰਹੇ ਹਨ ਕਿ ਅਸੀਂ ਕਿਸ ਨੂੰ ਮੁੱਖ ਮੰਤਰੀ ਬਣਾ ਦਿੱਤਾ। ਕਿਉਂਕਿ ਮੁਲਾਜ਼ਮਾਂ ਨੂੰ ਅਜੇ ਤੱਕ ਡੀ. ਏ. ਨਹੀਂ ਦਿੱਤਾ ਗਿਆ। 750 ਕਰੋੜ ਪੀ. ਆਰ. ਟੀ. ਸੀ. ਅਤੇ ਪਨਬਸ ਦੇ ਦੇਣੇ ਹਨ। 10 ਹਜ਼ਾਰ 500 ਕਰੋੜ ਰੁਪਏ ਸਰਕਾਰ ਨੇ ਪਾਵਰਕਾਮ ਦੇ ਦੇਣੇ ਹਨ। ਪੰਜਾਬ 'ਤੇ ਬਾਕੀ ਸੂਬਿਆਂ ਨਾਲੋਂ ਸਭ ਤੋਂ ਵੱਧ ਕਰਜ਼ਾ ਹੈ। ਪੰਜਾਬ ਸਾਢੇ 4 ਲੱਖ ਕਰੋੜ ਕਰਜ਼ੇ ਦੇ ਹੇਠਾਂ ਦੱਬਿਆ ਹੋਇਆ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕਹਿੰਦੇ ਸਨ ਕਿ ਅਸੀਂ ਕੋਈ ਕਰਜ਼ਾ ਨਹੀਂ ਲਵਾਂਗਾ। ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੱਟੜ ਈਮਾਨਦਾਰ ਨਹੀਂ ਸਗੋਂ ਕੱਟੜ ਬੇਈਮਾਨ ਸਾਬਤ ਹੋਏ ਹਨ। 23 ਮਾਰਚ 2022 ਨੂੰ ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਵਿਚ ਕਿਹਾ ਕਿ ਸੀ ਇਕ ਮਹੀਨੇ ਵਿਚ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਪਰ ਪੰਜਾਬ ਵਿਚ ਭ੍ਰਿਸ਼ਟਾਚਾਰ ਹੋਰ ਵੱਧ ਗਿਆ। 

ਨਸ਼ੇ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਦੋ ਮਹੀਨਿਆਂ ਵਿਚ ਨਸ਼ਾ ਖ਼ਤਮ ਕੀਤਾ ਜਾਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਨਸ਼ੇ ਦੀ ਗ੍ਰਿਫ਼ਤ ਵਿਚ ਆ ਚੁੱਕਾ ਹੈ। ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਵੱਧ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੋਗੀ ਆਦਿਤਿਆ ਨਾਥ ਵਰਗੇ ਮੁੱਖ ਮੰਤਰੀ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਨੂੰ ਬਚਾਉਣਾ ਹੈ, ਭਾਜਪਾ ਨੂੰ ਲਿਆਉਣਾ ਦੇ ਨਾਅਰੇ ਵੀ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਲਈ ਡਬਲ ਇੰਜਣ ਵਰਗੀ ਸਰਕਾਰ ਲਿਆਉਣੀ ਪਵੇਗੀ। 

ਇਹ ਵੀ ਪੜ੍ਹੋ: ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News