ਚੋਣ ਪ੍ਰਚਾਰ ਕਰਨ ਜਲੰਧਰ ਆਉਣਗੇ ਹੇਮਾ ਮਾਲਿਨੀ-ਪ੍ਰੀਤੀ ਸਪਰੂ ਸਣੇ ਕਈ 'ਸਟਾਰ', ਭਾਜਪਾ ਨੇ ਜਾਰੀ ਕੀਤੀ ਲਿਸਟ

06/18/2024 10:22:37 AM

ਜਲੰਧਰ (ਗੁਲਸ਼ਨ)– ਜਲੰਧਰ ਵੈਸਟ ਹਲਕੇ ਵਿਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ 38 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ, ਜੋ ਕਿ ਅਗਲੇ ਦਿਨਾਂ ਵਿਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਲਈ ਪ੍ਰਚਾਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਹਿਮਾਚਲ 'ਚ NRI ਜੋੜੇ 'ਤੇ ਹਮਲੇ ਦੇ ਮਾਮਲੇ 'ਚ ਨਵਾਂ ਮੋੜ

ਇਨ੍ਹਾਂ ਸਟਾਰ ਪ੍ਰਚਾਰਕਾਂ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਨਾਇਬ ਸਿੰਘ ਸੈਣੀ, ਸੌਦਨ ਸਿੰਘ, ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਅਰਜੁਨ ਰਾਮ ਮੇਘਵਾਲ, ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਅਨੁਰਾਗ ਠਾਕੁਰ, ਸੋਮ ਪ੍ਰਕਾਸ਼, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਨਰਿੰਦਰ ਸਿੰਘ ਰੈਣਾ, ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਅਦਾਕਾਰਾ ਅਤੇ ਭਾਜਪਾ ਆਗੂ ਹੇਮਾ ਮਾਲਿਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ ਤੇ ਅਵਿਨਾਸ਼ ਰਾਏ ਖੰਨਾ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀ ਮਜ਼ਦੂਰ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ, ਸਿਰ 'ਚ ਲੋਹੇ ਦੀ ਰਾਡ ਮਾਰ-ਮਾਰ ਉਤਾਰਿਆ ਮੌਤ ਦੇ ਘਾਟ

ਇਸ ਤੋਂ ਇਲਾਵਾ ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਭੋਜਪੁਰੀ ਗਾਇਕ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ, ਸ਼ਵੇਤ ਮਲਿਕ, ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਮਨਪ੍ਰੀਤ ਸਿੰਘ ਬਾਦਲ, ਫਤਹਿਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਭੋਜਪੁਰੀ ਐਕਟਰ ਦਿਨੇਸ਼ ਲਾਲ ਯਾਦਵ ਉਰਫ ਨਿਰਹੁਆ, ਭਾਜਪਾ ਆਗੂ ਅਤੇ ਅਦਾਕਾਰਾ ਪ੍ਰੀਤੀ ਸਪਰੂ, ਮੰਤਰੀ ਸ਼੍ਰੀਨਿਵਾਸੁਲੂ, ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ, ਪਰਮਿੰਦਰ ਸਿੰਘ ਬਰਾੜ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੁਸ਼ੀਲ ਰਿੰਕੂ ਦੇ ਨਾਂ ਵੀ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News