ਪੰਜਾਬ ਜ਼ਿਮਨੀ ਚੋਣਾਂ : BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਕੈਪਟਨ ਤੇ ਬਿੱਟੂ ਸਣੇ ਕਈ ਵੱਡੇ ਨਾਂ ਸ਼ਾਮਲ

Tuesday, Oct 22, 2024 - 11:43 PM (IST)

ਪੰਜਾਬ ਜ਼ਿਮਨੀ ਚੋਣਾਂ : BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਕੈਪਟਨ ਤੇ ਬਿੱਟੂ ਸਣੇ ਕਈ ਵੱਡੇ ਨਾਂ ਸ਼ਾਮਲ

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਪੰਜਾਬ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ, ਸੁਸ਼ੀਲ ਰਿੰਕੂ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਹੰਸ ਰਾਜ ਹੰਸ ਸਮੇਤ ਕਈ ਵੱਡੇ ਨਾਂਵਾਂ ਨੂੰ ਸ਼ਾਮਲ ਕੀਤਾ ਗਿਆ ਹੈ।

PunjabKesari
ਦੱਸ ਦੇਈਏ ਕਿ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰੀ ਸੌਂਪੀ ਹੈ। ਜਦੋਂਕਿ ਪਾਰਟੀ ਵੱਲੋਂ ਹਾਲੇ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। 


author

Rakesh

Content Editor

Related News