ਕਿਸਾਨਾਂ ਦੀ ਬਦਹਾਲੀ ਲਈ ਭਾਜਪਾ ਜ਼ਿੰਮੇਵਾਰ : ਕੈਪਟਨ

Monday, Aug 30, 2021 - 09:27 PM (IST)

ਕਿਸਾਨਾਂ ਦੀ ਬਦਹਾਲੀ ਲਈ ਭਾਜਪਾ ਜ਼ਿੰਮੇਵਾਰ : ਕੈਪਟਨ

ਚੰਡੀਗੜ੍ਹ/ਜਲੰਧਰ(ਅਸ਼ਵਨੀ,ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟਣ ਦੀ ਕਰੜੀ ਨਿਖੇਧੀ ਕਰਦਿਆਂ ਕਿਹਾ ਕਿ ਖੱਟੜ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕਰ ਦਿੱਤਾ ਹੈ।

ਕੈਪਟਨ ਨੇ ਖੱਟੜ ਅਤੇ ਉਨ੍ਹਾਂ ਦੇ ਡਿਪਟੀ ਦੁਸ਼ਯੰਤ ਚੌਟਾਲਾ ਨੂੰ ਚੇਤੇ ਕਰਵਾਇਆ ਕਿ ਭਾਜਪਾ ਦੀ ਮੀਟਿੰਗ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਜਿਹੜੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ, ਉਹ ਪੰਜਾਬ ਦੇ ਨਹੀਂ ਹਰਿਆਣਾ ਦੇ ਸਨ। ਕੈਪਟਨ ਨੇ ਇਹ ਪ੍ਰਤੀਕਿਰਿਆ ਖੱਟੜ ਅਤੇ ਚੌਟਾਲਾ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਅੰਦੋਲਨ ਪਿੱਛੇ ਪੰਜਾਬ ਦਾ ਹੱਥ ਹੋਣ ਦੇ ਲਾਏ ਦੋਸ਼ਾਂ ਦੇ ਸੰਦਰਭ ਵਿਚ ਦਿੱਤੀ।

ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਮਾਮੂਲੀ ਵਿਵਾਦ ਤੋਂ ਬਾਅਦ ਜਨਾਨੀ ਨੂੰ ਤੇਜ਼ਾਬ ਪਾ ਸਾੜਿਆ

ਕੈਪਟਨ ਨੇ ਖੱਟੜ ਦੇ ਇਸ ਦਾਅਵੇ ਨੂੰ ਵੀ ਰੱਦ ਕੀਤਾ ਕਿ ਕਿਸਾਨਾਂ ਵਲੋਂ ਸੂਬੇ ਦੀ ਅਮਨ-ਸ਼ਾਂਤੀ ਵਿਚ ਗੜਬੜੀ ਪੈਦਾ ਕੀਤੇ ਜਾਣ ਤੋਂ ਬਾਅਦ ਹੀ ਹਰਿਆਣਾ ਪੁਲਸ ਨੇ ਬਲ ਦਾ ਪ੍ਰਯੋਗ ਕੀਤਾ ਸੀ। ਉਨ੍ਹਾਂ ਕਿਹਾ, ‘ਐੱਸ. ਡੀ. ਐੱਮ. ਇਹ ਗੱਲ ਕਿਸ ਤਰ੍ਹਾਂ ਜਾਣਦਾ ਹੈ ਕਿ ਕਿਸਾਨਾਂ ਦਾ ਇਰਾਦਾ ਪੱਥਰ ਆਦਿ ਸੁੱਟਣ ਦਾ ਹੈ, ਜਿਵੇਂ ਕਿ ਖੱਟੜ ਨੇ ਦਾਅਵਾ ਕੀਤਾ ਹੈ?’ ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਵਲੋਂ ਕਿਸਾਨਾਂ ’ਤੇ ਕਾਰਵਾਈ ਲਈ ਪੁਲਸ ਨੂੰ ਸਪੱਸ਼ਟ ਹਦਾਇਤਾਂ ਦੇਣ ਦੀ ਵਾਇਰਲ ਵੀਡੀਓ ਨੇ ਖੱਟੜ ਦੇ ਝੂਠ ’ਤੋਂ ਪਰਦਾ ਉਠਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਸੈਕਟਰ ਵਿਚ ਤੁਹਾਡੀ ਪਾਰਟੀ ਵਲੋਂ ਪੈਦਾ ਕੀਤੀ ਗੜਬੜੀ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਤੁਸੀਂ ਖੇਤੀ ਕਾਨੂੰਨ ਰੱਦ ਕਰੋ। ਉਨ੍ਹਾਂ ਕਿਹਾ ‘ਹਾਲ ਹੀ ਵਿਚ, ਜਦੋਂ ਗੰਨਾ ਕਾਸ਼ਤਕਾਰਾਂ ਨੇ ਵਿਰੋਧ-ਪ੍ਰਦਰਸ਼ਨ ਕੀਤੇ ਤਾਂ ਅਸੀਂ ਉਨ੍ਹਾਂ ਨੂੰ ਦਬਾਉਣ ਲਈ ਤਾਕਤ ਦੀ ਅੰਨ੍ਹੇਵਾਹ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮਸਲਾ ਹੱਲ ਕੀਤਾ।’

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ’ਤੇ ਮਨੀਸ਼ ਤਿਵਾੜੀ ਦਾ ਤੰਜ

ਗੰਨਾ ਕਾਸ਼ਤਕਾਰਾਂ ਦੇ ਵਿਰੋਧ ਦਾ ਹੱਲ ਕੀਤੇ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਖੁਆਉਣ ’ਤੇ ਖੱਟੜ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ‘ਤੁਸੀਂ ਖੇਤੀਬਾੜੀ ਕਾਨੂੰਨ ਰੱਦ ਕਰ ਦਿਓ ਅਤੇ ਫਿਰ ਨਾ ਸਿਰਫ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ।’

ਕੈਪਟਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਇੱਥੋਂ ਤੱਕ ਕਿ ਭਾਜਪਾ ਦੀ ਬੇਰੁਖ਼ੀ ਕਾਰਨ ਦਿੱਲੀ ਦੀਆਂ ਸਰਹੱਦਾਂ `ਤੇ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਅਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇੱਕ ਸਰਕਾਰ ਜਾਂ ਇਕ ਰਾਜਨੀਤਿਕ ਪਾਰਟੀ ਜੋ ਆਪਣੀ ਨਿਗਰਾਨੀ ਹੇਠ ਅਜਿਹੀਆਂ ਘਟਨਾਵਾਂ ਦੇ ਵਾਪਰਨ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਦੀ ਆਗਿਆ ਦਿੰਦੀ ਹੋਵੇ, ਜ਼ਿਆਦਾ ਦੇਰ ਟਿਕ ਨਹੀਂ ਸਕਦੀ। ਉਨ੍ਹਾਂ ਨੇ ਭਾਜਪਾ ਨੂੰ ਸਖ਼ਤ ਚਿਤਵਾਨੀ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਆਪਣੇ ਹਊਮੈ ਨੂੰ ਛੱਡ ਕੇ ਦੇਸ਼ ਦੇ ਅੰਨਦਾਤਾ ਦੀਆਂ ਤਕਲੀਫ਼ਾਂ ਵੱਲ ਧਿਆਨ ਦਿਓ।


author

Bharat Thapa

Content Editor

Related News