ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਿਯੁਕਤੀਆਂ

Saturday, Feb 11, 2023 - 06:56 PM (IST)

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਿਯੁਕਤੀਆਂ

ਜਲੰਧਰ/ਚੰਡੀਗੜ੍ਹ : ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਮੋਰਚਾ ਸੰਭਾਲ ਲਿਆ ਹੈ। ਭਾਵੇਂ ਅਜੇ ਤਕ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਭਾਜਪਾ ਨੇ ਚੋਣ ਕਮਿਸ਼ਨ ਦੇ ਐਲਾਨ ਤੋਂ ਪਹਿਲਾਂ ਚੋਣ ਅਖਾੜਾ ਭਖਾਉਂਦੇ ਹੋਏ ਜਲੰਧਰ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਭਾਜਪਾ ਵਲੋਂ ਚੋਟੀ ਦੇ ਆਗੂ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਜਲੰਧਰ ਜ਼ਿਮਨੀ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਅਤੇ ਜੰਗੀ ਲਾਲ ਮਹਾਜਨ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੇਪਰਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

PunjabKesari

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਭਾਵੇਂ ਅਜੇ ਤਕ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਪੱਧਰ ’ਤੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਫ਼ਤਰਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News