ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ
Saturday, May 30, 2026 - 10:43 AM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੀ ਸਿਆਸਤ ਅਤੇ ਕੇਂਦਰੀ ਪੱਧਰ ‘ਤੇ ਚੱਲ ਰਹੀਆਂ ਅਟਕਲਾਂ ਵਿਚਕਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵੱਡੀ ਚਰਚਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਰਵਨੀਤ ਬਿੱਟੂ ਨੂੰ ਇੱਕ ਵਾਰ ਫਿਰ ਰਾਜ ਸਭਾ ਭੇਜਣ ਦੀ ਤਿਆਰੀ ਕਰ ਸਕਦੀ ਹੈ। ਜਾਣਕਾਰੀ ਅਨੁਸਾਰ ਜੂਨ ਮਹੀਨੇ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਬਿੱਟੂ ਦਾ ਨਾਮ ਦੁਬਾਰਾ ਨਾਮਜ਼ਦ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਨੂੰ ਕੇਂਦਰ ਸਰਕਾਰ 'ਚ ਮਿਲੀ ਜ਼ਿੰਮੇਵਾਰੀ ਨੂੰ ਦੇਖਦੇ ਹੋਏ ਪਾਰਟੀ ਉਨ੍ਹਾਂ ਨੂੰ ਸੰਸਦ ਦੇ ਉੱਚ ਸਦਨ 'ਚ ਬਰਕਰਾਰ ਰੱਖਣ ਦੇ ਹੱਕ 'ਚ ਹੈ। ਫ਼ਿਲਹਾਲ ਬਿੱਟੂ ਕੇਂਦਰ 'ਚ ਰਾਜ ਮੰਤਰੀ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ ਅਤੇ ਪਾਰਟੀ ਨੇ ਉਨ੍ਹਾਂ ਦੀ ਭੂਮਿਕਾ ਨੂੰ ਪੰਜਾਬ 'ਚ ਵੀ ਮਹੱਤਵਪੂਰਨ ਮੰਨਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ
ਇਸ ਲਈ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਮੰਤਰੀ ਅਹੁਦੇ ‘ਤੇ ਜਾਰੀ ਰਹਿਣਗੇ। ਦੂਜੇ ਪਾਸੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ ਜਾਖੜ ਨੂੰ ਸੰਗਠਨਾਤਮਕ ਪੱਧਰ ‘ਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਅਤੇ ਸੰਗਠਨਕ ਮਜ਼ਬੂਤੀ ਨਾਲ ਜੁੜੇ ਕਾਰਜਾਂ 'ਚ ਉਨ੍ਹਾਂ ਦੀ ਭੂਮਿਕਾ ਅਹਿਮ ਹੋ ਸਕਦੀ ਹੈ।
ਇਹ ਵੀ ਪੜ੍ਹੋ : ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
ਹਾਲਾਂਕਿ, ਭਾਜਪਾ ਵੱਲੋਂ ਰਵਨੀਤ ਬਿੱਟੂ ਦੀ ਰਾਜ ਸਭਾ ਉਮੀਦਵਾਰੀ ਜਾਂ ਸੁਨੀਲ ਜਾਖੜ ਦੀ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਪਰ ਸੂਤਰਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਪੰਜਾਬ 'ਚ ਪਾਰਟੀ ਦੇ ਭਵਿੱਖੀ ਰਾਜਨੀਤਿਕ ਅਤੇ ਸੰਗਠਨਕ ਸਮੀਕਰਨਾਂ ਨੂੰ ਧਿਆਨ 'ਚ ਰੱਖਦੇ ਹੋਏ ਵੱਡੇ ਫ਼ੈਸਲੇ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
