ਜਲੰਧਰ ਜ਼ਿਮਨੀ ਚੋਣ 'ਚ ਭਾਜਪਾ ਦੀ ਕਰਾਰੀ ਹਾਰ, ਜ਼ਮਾਨਤ ਵੀ ਹੋਈ ਜ਼ਬਤ

Saturday, May 13, 2023 - 04:55 PM (IST)

ਜਲੰਧਰ(ਵੈੱਬ ਡੈਸਕ) : ਜਲੰਧਰ ਜ਼ਿਮਨੀ ਚੋਣ ਦਾ ਰਸਮੀ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691ਵੋਟਾਂ ਨਾਲ ਜਿੱਤ ਚੁੱਕੇ ਹਨ। ਇਸ ਚੋਣ 'ਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਜ਼ਮਾਨਤ ਜ਼ਬਤ ਹੋ ਚੁੱਕੀ ਹੈ। ਦਰਅਸਲ, ਚੋਣ ਕਮਿਸ਼ਨ ਦੇ ਅਨੁਸਾਰ, ਜਦੋਂ ਕਿਸੇ ਉਮੀਦਵਾਰ ਨੂੰ ਸੀਟ 'ਤੇ ਪਈਆਂ ਕੁੱਲ ਵੋਟਾਂ ਦਾ 1/6, ਭਾਵ 16.6 ਫ਼ੀਸਦੀ ਵੋਟਾਂ ਨਹੀਂ ਮਿਲਦੀਆਂ, ਤਾਂ ਉਸਦੀ ਜ਼ਮਾਨਤ ਜ਼ਬਤ ਹੋ ਜਾਂਦੀ ਹੈ। ਇਸ ਚੋਣ 'ਚ ਕੁੱਲ 887055 ਵੋਟਾਂ ਪਈਆਂ ਹਨ, ਜਿਸ ਵਿਚੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ 134706 ਵੋਟਾਂ ਹਾਸਲ ਹੋਈਆਂ ਹਨ, ਜੋ ਕੁੱਲ 15.16 ਫ਼ੀਸਦੀ ਵੋਟਾਂ ਬਣਦੀਆਂ ਸਨ।

PunjabKesari

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ’ਚ ਹੋਈ ਹਾਰ ’ਤੇ ਸੁਖਬੀਰ ਬਾਦਲ ਨੇ ਟਵੀਟ ਕਰ ਕਹੀ ਇਹ ਗੱਲ

ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ। ਇਸ ਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ 'ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। 

PunjabKesari

ਇਹ ਵੀ ਪੜ੍ਹੋ- ਭਰਾ ਸੁਸ਼ੀਲ ਰਿੰਕੂ ਦੀ ਜਿੱਤ 'ਤੇ ਨਹੀਂ ਰੁਕੇ ਭੈਣਾਂ ਦੇ ਹੰਝੂ, ਭਾਵੁਕ ਹੋਈਆਂ ਨੇ ਆਖੀਆਂ ਵੱਡੀਆਂ ਗੱਲਾਂ(ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News