ਪੰਜਾਬ 'ਚ ਚੱਲ ਰਹੀਆਂ ਸਕੀਮਾਂ ਬਾਰੇ ਭਾਜਪਾ ਦਾ ਅਹਿਮ ਐਲਾਨ, ਪੜ੍ਹੋ ਕੀ ਬੋਲੇ ਕੇਵਲ ਸਿੰਘ ਢਿੱਲੋਂ

Sunday, Nov 22, 2026 - 03:58 PM (IST)

ਪੰਜਾਬ 'ਚ ਚੱਲ ਰਹੀਆਂ ਸਕੀਮਾਂ ਬਾਰੇ ਭਾਜਪਾ ਦਾ ਅਹਿਮ ਐਲਾਨ, ਪੜ੍ਹੋ ਕੀ ਬੋਲੇ ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਸਿਰਫ ਡਬਲ ਇੰਜਣ ਦੀ ਸਰਕਾਰ ਹੀ ਬਚਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੇ ਸੁਝਾਅ ਲੈ ਕੇ ਅਸੀਂ ਮੈਨੀਫੋਸਟੇ ਤਿਆਰ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਫਾਰਮ ਖੁੱਲ੍ਹਣਗੇ ਅਤੇ ਲੋਕ ਫਾਰਮ ਭਰ ਕੇ ਆਪਣੀ ਰਾਏ ਪਾਰਟੀ ਨੂੰ ਦੱਸ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਅਵਿਨਾਸ਼ ਰਾਏ ਖੰਨਾ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਵਲੋਂ ਵਟਸਐਪ ਨੰਬਰ ਵੀ ਜਾਰੀ ਕੀਤੇ ਗਏ, ਜਿਸ 'ਤੇ ਪੰਜਾਬ ਦੀ ਜਨਤਾ ਦੇ ਸੁਝਾਅ ਲਏ ਜਾਣਗੇ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ ਫਸਿਆ

ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਮੈਨੀਫੈਸਟੋ ਹੋਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਦਾ ਵਿਕਾਸ ਅਤੇ ਸੂਬੇ 'ਚੋਂ ਨਸ਼ਾ ਖ਼ਤਮ ਕਰਨਾ ਹੈ। ਨਸ਼ਿਆਂ ਨੇ ਨੌਜਵਾਨਾਂ ਦਾ ਭਵਿੱਖ ਖ਼ਤਮ ਕਰ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਖਾ ਗਿਆ ਹੈ। ਜਦੋਂ ਲੋਕਾਂ ਦੇ ਸੁਝਾਅ ਸਾਡੇ ਕੋਲ ਆ ਜਾਣਗੇ ਤਾਂ ਅਸੀਂ ਪੰਜਾਬ ਦੇ ਲੋਕਾਂ ਲਈ ਮੈਨੀਫੈਸਟੋ ਪੇਸ਼ ਕਰਾਂਗੇ। ਉਨ੍ਹਾਂ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਕਈ ਸੂਬਿਆਂ 'ਚ ਵੱਡੀਆਂ ਸਹੂਲਤਾਂ ਦੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ ਪੜ੍ਹੋ ਕਿਸ ਦੀ ਕਿੱਥੇ ਲੱਗੀ ਡਿਊਟੀ

ਉਨ੍ਹਾਂ ਕਿਹਾ ਕਿ ਪੰਜਾਬ 'ਚ ਕਿਸੇ ਵੀ ਤਰ੍ਹਾਂ ਦੀ ਸਹੂਲਤ ਨੂੰ ਬੰਦ ਨਹੀਂ ਕੀਤਾ ਜਾਵੇਗਾ, ਸਗੋਂ ਅਸੀਂ ਆਪਣਾ ਰੈਵੇਨਿਊ ਵਧਾਵਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਜੋ ਸਕੀਮ ਜਾਰੀ ਕੀਤੀ ਜਾਂਦੀ ਹੈ, ਉਹ ਲੋਕਾਂ ਤੱਕ ਪਹੁੰਚ ਨਹੀਂ ਪਾਉਂਦੀ। ਅਸੀਂ ਸਾਰੀਆਂ ਸਕੀਮਾਂ ਨੂੰ ਲਾਗੂ ਰੱਖਾਂਗੇ ਅਤੇ ਵੱਡੇ ਯੂਨਿਟ ਲਗਾਵਾਂਗੇ। ਚੋਣਾਂ ਲੜਨ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜਨ ਜਾ ਰਹੇ ਹਾਂ ਅਤੇ ਕੇਂਦਰ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਸਾਨੂੰ ਮਨਜ਼ੂਰ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News