ਕੈਪਟਨ ਦੀ ਰਿਹਾਇਸ਼ ਘੇਰਨ ਜਾ ਰਹੇ BJP SC Morcha ਦੇ ਵਰਕਰਾਂ ''ਤੇ ਪੁਲਸ ਵੱਲੋਂ ਪਾਣੀ ਦੀਆਂ ਵਾਛੜਾਂ

Thursday, Jul 15, 2021 - 05:11 PM (IST)

ਕੈਪਟਨ ਦੀ ਰਿਹਾਇਸ਼ ਘੇਰਨ ਜਾ ਰਹੇ BJP SC Morcha ਦੇ ਵਰਕਰਾਂ ''ਤੇ ਪੁਲਸ ਵੱਲੋਂ ਪਾਣੀ ਦੀਆਂ ਵਾਛੜਾਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (BJP) ਦੇ ਐਸ. ਸੀ. ਮੋਰਚਾ ਦੇ ਮੈਂਬਰਾਂ ਵੱਲੋਂ ਵੀਰਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੈਕਟਰ-2 ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਕੈਪਟਨ ਦੀ ਰਿਹਾਇਸ਼ ਤੱਕ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ।

ਪੁਲਸ ਵੱਲੋਂ ਬੈਰੀਕੇਡ ਲਾਏ ਗਏ ਸਨ ਪਰ ਜਦੋਂ ਮੋਰਚੇ ਦੇ ਵਰਕਰ ਨਹੀਂ ਮੰਨੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਇਸ ਦੇ ਬਾਵਜੂਦ ਵੀ ਮੋਰਚੇ ਦੇ ਵਰਕਰ ਕੈਪਟਨ ਦੀ ਰਿਹਾਇਸ਼ ਵੱਲ ਜਾਣ ਲਈ ਅੜੇ ਰਹੇ।
 


author

Babita

Content Editor

Related News