ਕੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਿੱਗਣਾ ਹੋ ਸਕੇਗਾ ਪੰਜਾਬ ’ਚ ਭਾਜਪਾ ਦੇ ਸੰਸਦ ਮੈਂਬਰਾਂ ਦਾ ਅੰਕੜਾ?

Saturday, Mar 30, 2024 - 05:30 AM (IST)

ਕੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਿੱਗਣਾ ਹੋ ਸਕੇਗਾ ਪੰਜਾਬ ’ਚ ਭਾਜਪਾ ਦੇ ਸੰਸਦ ਮੈਂਬਰਾਂ ਦਾ ਅੰਕੜਾ?

ਲੁਧਿਆਣਾ (ਹਿਤੇਸ਼)– ਪੰਜਾਬ ’ਚ ਲੋਕ ਸਭਾ ਚੋਣਾਂ ਭਾਵੇਂ ਆਖਰੀ ਪੜਾਅ ’ਚ ਹੋਣਗੀਆਂ ਤੇ ਹੁਣ ਤੱਕ ਦੇਸ਼ ’ਚ ਪਹਿਲੇ ਪੜਾਅ ਦੀ ਵੋਟਿੰਗ ਵੀ ਸ਼ੁਰੂ ਨਹੀਂ ਹੋਈ ਪਰ ਪੰਜਾਬ ’ਚ ਸਿਆਸੀ ਮਾਹੌਲ ਸਭ ਤੋਂ ਵੱਧ ਗਰਮਾਇਆ ਹੋਇਆ ਹੈ, ਜਿਸ ’ਚ ਨੇਤਾਵਾਂ ਦੇ ਪਾਰਟੀਆਂ ਬਦਲਣ ਦਾ ਮੁੱਦਾ ਮੁੱਖ ਤੌਰ ’ਤੇ ਸ਼ਾਮਲ ਹੈ। ਇਸ ਮਾਮਲੇ ’ਚ ਭਾਜਪਾ ਵਲੋਂ ਦੂਜੀਆਂ ਪਾਰਟੀਆਂ ਨੂੰ ਇਕ ਤੋਂ ਬਾਅਦ ਇਕ ਕਈ ਝਟਕੇ ਦਿੱਤੇ ਗਏ ਹਨ।

ਇਨ੍ਹਾਂ ’ਚ ਭਾਜਪਾ ਵਲੋਂ ਅਕਾਲੀ ਦਲ ਦੇ ਨਾਲ ਗੱਠਜੋੜ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਐੱਮ. ਪੀ. ਪ੍ਰਨੀਤ ਕੌਰ ਤੇ ਰਵਨੀਤ ਬਿੱਟੂ ਨੂੰ ਭਾਜਪਾ ਵਲੋਂ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਇਕੋ-ਇਕ ਐੱਮ. ਪੀ. ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਹਾਲਾਂਕਿ ਕਾਂਗਰਸ ਦੇ ਬਾਕੀ ਸੰਸਦ ਮੈਂਬਰਾਂ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਤੇ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਵੀ ਭਾਜਪਾ ’ਚ ਸ਼ਾਮਲ ਹੋਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਸੀ ਪਰ ਉਨ੍ਹਾਂ ਨਾਲ 2 ਹੋਰ ਸੰਸਦ ਮੈਂਬਰਾਂ ਖਡੂਰ ਸਾਹਿਬ ਦੇ ਜਸਬੀਰ ਡਿੰਪਾ, ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੇ ਵੀ ਸੋਸ਼ਲ ਮੀਡੀਆ ਜ਼ਰੀਏ ਕਾਂਗਰਸ ਛੱਡਣ ਦੀਆਂ ਅੜਚਨਾਂ ਨੂੰ ਸਿਰਿਓਂ ਖਾਰਜ ਕਰ ਦਿੱਤਾ ਹੈ। ਫਿਰ ਵੀ ਭਾਜਪਾ ਵਲੋਂ ਕਾਂਗਰਸ ਦੇ ਕਈ ਵੱਡੇ ਨੇਤਾਵਾਂ ਦੇ ਉਨ੍ਹਾਂ ਦੇ ਸੰਪਰਕ ’ਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ’ਚੋਂ ਕਾਂਗਰਸ ਦਾ ਕਿਹੜਾ ਐੱਮ. ਪੀ. ਆਉਣ ਵਾਲੇ ਦਿਨਾਂ ’ਚ ਭਾਜਪਾ ’ਚ ਸ਼ਾਮਲ ਹੋਵੇਗਾ।

ਜੇਕਰ ਇਕ ਵੀ ਐੱਮ. ਪੀ. ਭਾਜਪਾ ’ਚ ਸ਼ਾਮਲ ਹੋ ਗਿਆ ਤਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ’ਚ ਉਸ ਦੇ ਸੰਸਦ ਮੈਂਬਰਾਂ ਦਾ ਅੰਕੜਾ ਤਿੱਗਣਾ ਹੋ ਜਾਵੇਗਾ ਕਿਉਂਕਿ ਭਾਜਪਾ ਦੇ ਪਹਿਲੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਤੋਂ ਹੀ ਐੱਮ. ਪੀ. ਹਨ ਤੇ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ ਤੇ ਸੁਸ਼ੀਲ ਰਿੰਕੂ ਦੇ ਸ਼ਾਮਲ ਹੋਣ ਤੋਂ ਬਾਅਦ ਇਹ ਅੰਕੜਾ 5 ’ਤੇ ਜਾ ਪੁੱਜਾ ਹੈ।

ਬਿੱਟੂ ਕਰ ਚੁੱਕੇ ਹਨ ਪੰਜਾਬ ਤੇ ਦਿੱਲੀ ’ਚ ਸਰਕਾਰ ਟੁੱਟਣ ਦਾ ਦਾਅਵਾ
ਕਈ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਲੁਧਿਆਣਾ ਤੋਂ ਐੱਮ. ਪੀ. ਰਵਨੀਤ ਬਿੱਟੂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਤੇ ਦਿੱਲੀ ’ਚ ਸਰਕਾਰ ਟੁੱਟਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਘਪਲੇ ’ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੀ ਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ, ਜਿਸ ਤੋਂ ਬਾਅਦ ਦੋਵੇਂ ਸੂਬਿਆਂ ’ਚ ਸੰਵਿਧਾਨਕ ਸੰਕਟ ਪੈਦਾ ਹੋ ਜਾਵੇਗਾ। ਇਸ ਦੌਰ ’ਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਸਰਕਾਰ ਤੋੜਨ ਲਈ ਤਿਆਰ ਬੈਠੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News