ਭਾਜਪਾ ਦੇ ਪ੍ਰਦੇਸ਼ ਚੀਫ਼ ਮੀਡੀਆ ਕੋਆਰਡੀਨੇਟਰ ਨਿਯੁਕਤ ਹੋਏ ਸੇਖੜੀ

02/03/2024 11:07:15 AM

ਬਟਾਲਾ (ਬੇਰੀ)- ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਭਾਜਪਾ ਹਾਈਕਮਾਂਡ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਨੂੰ ਭਾਜਪਾ ਦਾ ਪ੍ਰਦੇਸ਼ ਚੀਫ਼ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਸ਼ਵਨੀ ਸੇਖੜੀ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ : ‘ਪੰਜਾਬ ਬਚਾਓ ਯਾਤਰਾ’ ’ਚ ਲੋਕਾਂ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ : ਸੁਖਬੀਰ ਬਾਦਲ

ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਪ੍ਰਦੇਸ਼ ਚੀਫ਼ ਮੀਡੀਆ ਕੋਆਰਡੀਨੇਟਰ ਅਸ਼ਵਨੀ ਸੇਖੜੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਉਂਦੇ ਹੋਏ ਉਨ੍ਹਾਂ ਨੂੰ ਜੋ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕਰਦੇ ਹੋਏ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ।

ਇਹ ਵੀ ਪੜ੍ਹੋ :  ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਅਤੇ ਤਰੱਕੀ ਵੱਲ ਵੱਧ ਰਿਹਾ ਹੈ ਅਤੇ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਅਤੇ ਸੋਚ ਦਾ ਹੀ ਨਤੀਜਾ ਹੈ ਕਿ ਅੱਜ ਭਾਰਤ ਨੇ ਆਪਣਾ ਲੋਹਾ ਪੂਰੀ ਦੁਨੀਆ ’ਚ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਇਕ ਵਾਰ ਫਿਰ ਤੋਂ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਅਸ਼ਵਨੀ ਸੇਖੜੀ ਨੇ ਉਨ੍ਹਾਂ ਨੂੰ ਚੀਫ਼ ਮੀਡੀਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਆਲ ਇੰਡੀਆ ਭਾਜਪਾ ਪ੍ਰਧਾਨ ਜੇ. ਪੀ. ਨੱਡਾ, ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੇ ਰੁਪਾਨੀ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News