ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੀਂਹ ਤੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Monday, Jul 10, 2023 - 04:08 PM (IST)

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੀਂਹ ਤੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਮੋਹਾਲੀ (ਪਰਦੀਪ) : ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਨੇ ਮੀਂਹ, ਹੜ੍ਹ ਦੇ ਪਾਣੀ ਨਾਲ ਨੁਕਸਾਨ ਗਏ ਘਰ, ਕੋਠੀਆਂ ਤੇ ਦੂਸਰੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਰੜ (ਜ਼ਿਲ੍ਹਾ ਮੋਹਾਲੀ) ਦੇ ਮੇਜਰਪੰਚਵਤੀ ਇਨਕਲੇਵ, ਸਿਵਜੋਤ ਇਨਕਲੇਵ, ਧਿਆਨਪੁਰ ਹਾਈਵੇਜ, ਮਾਜਰੀ ਬਗੈਰਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਲੋਕਾਂ ਦੇ ਦੁਖੜੇ ਸੁਣੇ। ਇਸ ਦੌਰਾਨ ਸੁਨੀਲ ਜਾਖੜ ਨੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਨੇ ਮੌਕੇ 'ਤੇ ਹੀ ਫ਼ੋਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ-  ਖੁਸ਼ੀਆਂ ਦੀ ਮਿੰਨੀ ਹੌਜ਼ਰੀ: ਅਕਾਲਗੜ੍ਹ 'ਚ 150 ਔਰਤਾਂ ਨੂੰ ਬਣਾਇਆ ਆਤਮ ਨਿਰਭਰ

ਇਸ ਦੌਰਾਨ ਉਨ੍ਹਾਂ ਨੇ ਪੀੜਤ ਲੋਕਾਂ ਦੀ ਜਲਦੀ ਤੋਂ ਜਲਦੀ ਮਦਦ ਕਰਨ ਲਈ ਬੇਨਤੀ ਕੀਤੀ ਤੇ ਪੀੜਤ ਲੋਕਾਂ ਦੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨਾਲ ਗੱਲ-ਬਾਤ ਵੀ ਕਰਵਾਈ । ਸੁਨੀਲ ਜਾਖੜ ਨੇ ਕਿਹਾ ਪੰਜਾਬ ਭਾਜਪਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਕਿਹਾ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।

 ਇਹ ਵੀ ਪੜ੍ਹੋ- 3 ਦਿਨਾਂ ਤੋਂ ਲਾਪਤਾ 14 ਸਾਲਾ ਬੱਚੇ ਦੀ ਛੱਪੜ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News