ਅਹਿਮ ਖ਼ਬਰ : ਪੰਜਾਬ 'ਚ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਭਾਜਪਾ ਦਾ ਵੱਡਾ ਬਿਆਨ ਆਇਆ ਸਾਹਮਣੇ

11/18/2022 9:01:53 AM

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਕਾਲੀ ਆਗੂਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਲਈ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਰਟੀ ਦਾ ਸਟੈਂਡ ਸਪੱਸ਼ਟ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਆਗੂ ਪੰਜਾਬ 'ਚ ਆਪਣੀ ਸਾਖ ਬਚਾਉਣ ਲਈ ਝੂਠੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਤਾਂ ਇਹ ਸੂਬੇ ਦੀ ਲੋੜ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਪੈੱਗ ਲਾਉਣ ਵਾਲਿਆਂ ਦੇ ਮਤਲਬ ਦੀ ਖ਼ਬਰ, ਸਾਹਮਣੇ ਆਈ ਨਵੇਂ ਰੇਟਾਂ ਦੀ ਸੂਚੀ (ਵੀਡੀਓ)

ਸੂਬੇ ਦੇ ਹਾਲਾਤ ਦੇ ਮੱਦੇਨਜ਼ਰ ਅਤੇ ਪੰਜਾਬ ਦੀ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਉਹ ਘਾਟੇ ਵਾਲਾ ਸੌਦਾ ਕੀਤਾ ਸੀ। ਉਨ੍ਹਾਂ ਨੇ ਕਹਾਵਤ ‘ਜਿੰਨਾ ਨਹਾਤਾ ਓਨਾ ਪੁੰਨ’ ਦੀ ਮਿਸਾਲ ਦਿੰਦਿਆਂ ਕਿਹਾ ਕਿ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੋ ਵੀ ਗਠਜੋੜ ਸੀ, ਉਹ ਚੰਗਾ ਸੀ ਪਰ ਹੁਣ ਜਨਤਾ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪਾਰਟੀ ਪੰਜਾਬ 'ਚ ਇੱਕ ਮਜ਼ਬੂਤ ਵਿਰੋਧੀ ਧਿਰ ਵੱਜੋਂ ਉਭਰ ਰਹੀ ਹੈ।

ਇਹ ਵੀ ਪੜ੍ਹੋ : CM ਮਾਨ ਦੀ ਜ਼ਿੰਦਗੀ 'ਚ ਅੱਜ ਜੁੜੇਗਾ ਨਵਾਂ ਕਿੱਸਾ, 12 ਸਾਲ ਮਗਰੋਂ ਇਹ ਦਿਨ ਆਵੇਗਾ, ਕਿਸੇ ਨੇ ਨਹੀਂ ਸੀ ਸੋਚਿਆ

ਜੇਕਰ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਕੋਈ ਬਦਲ ਹੋ ਸਕਦਾ ਹੈ ਤਾਂ ਉਹ ਭਾਜਪਾ ਹੀ ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਕਾਲੀ ਆਗੂ ਆਪਣੀ ਪਾਰਟੀ ਦੀ ਚਿੰਤਾ ਕਰਨ, ਉਨ੍ਹਾਂ ਨੂੰ ਭਾਜਪਾ ਦੀ ਚਿੰਤਾ ਕਰਨ ਦੀ ਲੋੜ ਨਹੀਂ। ਲੋਕਾਂ ਨੂੰ ਆਪਣਾ ਰਾਹ ਖ਼ੁਦ ਚੁਣਨ ਦਿਓ ਕਿ ਉਨ੍ਹਾਂ ਨੇ ਕਿਸ ਨਾਲ ਚੱਲਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News