ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਤਰੁਣ ਚੁੱਘ ਨੇ ਚੁੱਕੇ ਵੱਡੇ ਸਵਾਲ

Friday, Jul 15, 2022 - 05:19 PM (IST)

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਤਰੁਣ ਚੁੱਘ ਨੇ ਚੁੱਕੇ ਵੱਡੇ ਸਵਾਲ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਹੁਣ ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਸਵਾਲ ਚੁੱਕੇ ਜਾ ਰਹੇ ਹਨ। ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਹੁਣ ਤਾਂ ਸਰਕਾਰ ਬਣੇ ਨੂੰ ਤਿੰਨ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਜਿੱਥੇ ਪਹਿਲਾਂ ਪੰਜਾਬ ਦੇ ਨੌਜਵਾਨ ਫਸੇ ਸਨ ਉੱਥੇ ਹੀ ਹੁਣ ਮੁਟਿਆਰਾਂ ਵੀ ਫਸਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੁਣ ਤਾਂ ਆਪਣੇ ਵਿਆਹ ਦੇ ਢੋਲ ਤੋਂ ਬਾਹਰ ਨਿਕਲਣਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ ਤੇ ਮਹਾਰਾਸ਼ਟਰ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਬਰਾਮਦ ਕੀਤੀ 73 ਕਿਲੋ ਹੈਰੋਇਨ

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਨੌਜਵਾਨ ਨਸ਼ੇ ਦੇ ਆਦੀ ਸਨ ਪਰ ਹੁਣ ਕੁੜੀਆਂ ਵੀ ਨਸ਼ਾ ਪੀਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ-ਬ-ਦਿਨ ਖ਼ਰਾਬ ਹੁੰਦੇ ਨਜ਼ਰ ਆ ਰਹੇ ਹਨ ਪਰ ਮੁੱਖ ਮੰਤਰੀ ਮਾਨ ਆਪਣੇ ਵਿਆਹ ਦੇ ਸਮਾਗਮਾਂ 'ਚ ਹੀ ਰੁੱਜੇ ਹੋਏ ਹਨ। ਇਸ ਤੋਂ ਇਲਾਵਾ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਵਿਆਹ ਦੇ ਢੋਲ ਬੰਦ ਕਰ ਕੇ ਪੰਜਾਬ ਵਿੱਚ ਹੋ ਰਹੀਆਂ ਮੌਤਾਂ ਤੇ ਦੁੱਖ ਪ੍ਰਗਟਾਉਣਾ ਚਾਹੀਦਾ ਹੈ ਅਤੇ ਜਿਹੜੀਆਂ ਮਾਵਾਂ ਆਪਣੇ ਪੁੱਤ ਅਤੇ ਧੀਆਂ ਗੁਆ ਚੁੱਕੀਆਂ ਹਨ, ਉਨ੍ਹਾਂ ਦੇ ਹੰਝੂ ਪੂੰਝਣੇ ਚਾਹੀਦੇ ਹਨ।

ਇਹ ਵੀ ਪੜ੍ਹੋ- ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ

ਲਾਅ ਐਂਡ ਆਰਡਰ ਦੀ ਗੱਲ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ 'ਚ ਕੋਈ ਦਿਨ ਇਸ ਤਰ੍ਹਾਂ ਦਾ ਨਹੀਂ ਹੈ ਜਿਸ ਦਿਨ ਕਿਸੇ ਘਰ ਦਾ ਚਿਰਾਗ ਨਾ ਬੁਝਿਆ ਹੋਵੇ। ਆਮ ਆਦਮੀ ਪਾਰਟੀ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ 'ਚ 'ਆਪ' ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਨੌਜਵਾਨ ਜ਼ਿੰਦਗੀ ਤੋਂ ਹੱਥ ਧੋ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿੱਚ ਸਿਰਫ਼ ਆਮ ਆਦਮੀ ਪਾਰਟੀ ਹੀ ਨਹੀਂ ਬਲਕਿ ਪ੍ਰਸ਼ਾਸਨ ਵੀ ਜ਼ਿੰਮੇਵਾਰ ਹੈ ਕਿਉਂਕਿ ਜਦੋਂ ਸਿੱਧੂ ਮੂਸੇਵਾਲੇ ਦੀ ਸਕਿਓਰਿਟੀ ਵਾਪਸ ਲਈ ਗਈ ਸੀ ਤਾਂ ਢੋਲ ਵਜਾ ਕੇ ਕਰੈਡਿਟ ਲੈਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਮੂੰਹ 'ਤੇ ਪਏ ਝੂਠੇ ਨਕਾਬ ਨੂੰ ਪਹਿਚਾਣ ਚੁੱਕੇ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Harnek Seechewal

Content Editor

Related News