ਰਾਹੁਲ ਗਾਂਧੀ ਪ੍ਰਤੀ ਭਾਜਪਾ ਆਗੂ ਬਿਆਨਬਾਜ਼ੀ ਬੰਦ ਕਰਨ : ਕਾਂਗਰਸੀ ਆਗੂ

12/09/2017 7:52:26 AM

ਫ਼ਰੀਦਕੋਟ  (ਹਾਲੀ)  – ਰਾਹੁਲ ਗਾਂਧੀ ਪ੍ਰਤੀ ਭਾਜਪਾ ਆਗੂਆਂ ਵੱਲੋਂ ਨਿੰਦਣਯੋਗ ਸ਼ਬਦਾਵਲੀ ਵਰਤ ਕੇ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਹ ਫ਼ੌਰੀ ਬੰਦ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਸੁਰਿੰਦਰ ਕੁਮਾਰ ਗੁਪਤਾ, ਸੁਰਜੀਤ ਸਿੰਘ ਢਿੱਲੋਂ, ਚਮਕੌਰ ਸਿੰਘ ਸੇਖੋਂ, ਅਮਿਤ ਜੁਗਨੂੰ ਅਤੇ ਵੀਨਾ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਸਰਕਾਰ ਆਮ ਲੋਕਾਂ ਲਈ ਰਾਹਤ ਲੈ ਕੇ ਆਈ ਹੈ ਅਤੇ ਨਸ਼ਿਆਂ ਨੂੰ ਵੱਡੇ ਪੱਧਰ 'ਤੇ ਠੱਲ੍ਹ ਪਈ ਹੈ। ਇਹ ਵਿਚਾਰ ਉਨ੍ਹਾਂ ਜ਼ਿਲਾ ਕਾਂਗਰਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ।
ਇਸ ਮੌਕੇ ਆਗੂਆਂ ਨੇ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਚੁਣੇ ਜਾਣ 'ਤੇ ਇਕ-ਦੂਜੇ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਉਹ 12 ਸਾਲਾਂ ਤੋਂ ਕਾਂਗਰਸ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਕੇ ਕੰਮ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਸਮੇਂ ਰਿੱਕੀ ਗਾਂਧੀ, ਸਾਜਨ ਸ਼ਰਮਾ, ਦਵਿੰਦਰ ਸਿੰਘ ਖਾਰਾ, ਬਲਜੀਤ ਗੋਰਾ, ਗੁਲਜੀਤ ਸਿੰਘ ਢਿੱਲੋਂ, ਜਗਦੇਵ ਸਿੰਘ ਧੀਮਾਨ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।


Related News