ਸੁਖਦੇਵ ਸਿੰਘ ਢੀਂਡਸਾ ਦੀ ਭਾਜਪਾ ਨੂੰ ਨਸੀਹਤ, ਕਿਹਾ ਅਜੇ ਵੀ ਸਮਾਂ

Thursday, Oct 29, 2020 - 04:54 PM (IST)

ਗੜ੍ਹਦੀਵਾਲਾ (ਸੰਜੀਵ) : ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਸਣੇ ਹਰ ਵਰਗ ਨੂੰ ਪ੍ਰਭਾਵਿਤ ਕਰਨ ਵਾਲਾ ਦੱਸਦੇ ਹੋਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਮੋਦੀ ਸਰਕਾਰ ਨੂੰ ਇਸ ਸੰਬੰਧੀ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਲੈਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਨਾ ਸਿਰਫ ਦੇਸ਼ ਨੂੰ ਅੰਨ ਦਿੱਤਾ ਹੈ ਸਗੋਂ ਦੇਸ਼ ਦੇ ਅੰਨ ਭੰਡਾਰ ਵੀ ਭਰਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਢੀਂਡਸਾ ਗੜ੍ਹਸ਼ੰਕਰ ਵਿਖੇ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ :  ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਅਕਾਲੀ ਨੇਤਾ ਦੀ ਰਿਹਾਇਸ਼ ਦਾ ਕੱਟਿਆ ਕੁਨੈਕਸ਼ਨ

ਇਸ ਦੌਰਾਨ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਰੋਕਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਗੱਲ ਹੈ ਅਤੇ ਸਰਕਾਰਾਂ ਇਸ ਢੰਗ ਨਾਲ ਨਹੀਂ ਚਲਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਕਿਸਾਨ ਗੁੱਸੇ ਵਿਚ ਹਨ ਅਤੇ ਅਜਿਹੇ 'ਚ ਕੇਂਦਰ ਸਰਕਾਰ ਇਸ ਦਾ ਹੱਲ ਕੱਢਣ ਦੀ ਬਜਾਏ ਸਗੋਂ ਗੁੱਸੇ 'ਤੇ ਗੁੱਸਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰੋਹ ਨੂੰ ਸ਼ਾਂਤ ਕਰਨਾ ਹੁੰਦਾ ਹੈ ਨਾ ਕਿ ਗ਼ਲਤ ਫ਼ੈਸਲਾ ਲੈ ਕੇ ਉਸ ਨੂੰ ਹੋਰ ਭੜਕਾਉਣਾ ਹੁੰਦਾ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਐਲਾਨ, ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਇਮਤਿਹਾਨ

ਇਸ ਦੇ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਾਡਾ ਮੁੱਦਾ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਉਣ ਦਾ ਹੈ ਜੋ ਕਿ ਬਾਦਲਾਂ ਨੇ ਆਪਣੀ ਜਗੀਰ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਵੇਂ ਸਕੈਂਡਲ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦਾ ਵੀ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਜੇਕਰ ਕੋਈ ਇਸ ਸੰਬੰਧੀ ਪੁੱਛਣ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਪੱਗਾਂ ਲਾਹ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ :  ਸ਼ਾਹੀ ਸ਼ਹਿਰ 'ਚ ਅੱਧੀ ਰਾਤ ਨੂੰ ਕੁੜੀ ਨੇ ਟੱਪੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ, ਵੀਡੀਓ ਹੋ ਰਹੀ ਵਾਇਰਲ


Gurminder Singh

Content Editor

Related News