ਸੰਗਰੂਰ ਜ਼ਿਲ੍ਹੇ ਦੀਆਂ 5 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜੇਗੀ ਭਾਜਪਾ : ਜਤਿੰਦਰ ਕਾਲੜਾ
Sunday, Dec 05, 2021 - 08:46 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕੋਆਰਡੀਨੇਟਰ ਸੈੱਲ ਜਤਿੰਦਰ ਕਾਲੜਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਦੀਆਂ 5 ਸੀਟਾਂ ਉੱਪਰ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਤੇ ਆਗੂ ਲੰਮੇ ਸਮੇਂ ਤੋਂ ਸਮਾਜ ਸੇਵਾ ਕਰ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਟੁੱਟਣ ਉਪਰੰਤ ਭਾਜਪਾ ਆਗੂ ਵਿਧਾਨ ਸਭਾ ਸੀਟਾਂ ਉੱਪਰ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸਨ। ਜਤਿੰਦਰ ਕਾਲੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ ਦੀਆਂ 7 ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਹਿਤੈਸ਼ੀ ਨੀਤੀਆਂ ਨੂੰ ਜਨ-ਜਨ ਤੱਕ ਲੈ ਕੇ ਜਾਵੇਗੀ ਤੇ ਪੰਜਾਬ ਦੀਆਂ ਸਮੱਸਿਆਵਾਂ ਤੇ ਮੁੱਦੇ ਕੇਂਦਰ ਸਰਕਾਰ ਕੋਲੋਂ ਹੱਲ ਕਰਵਾਏਗੀ।
ਇਹ ਵੀ ਪੜ੍ਹੋ : ਬੈਂਕਾਂ ਦੇ ਨਿੱਜੀਕਰਨ ਖ਼ਿਲਾਫ ਦੇਸ਼ ਪੱਧਰੀ ਸਾਂਝੇ ਅੰਦੋਲਨ ਦੀ ਹੈ ਜ਼ਰੂਰਤ : ਰਾਕੇਸ਼ ਟਿਕੈਤ
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਜਾਂ ਕੋਈ ਵੀ ਪਾਰਟੀ ਪੰਜਾਬ ਦੀਆਂ ਸਮੱਸਿਆਵਾਂ, ਆਰਥਿਕ ਸਥਿਤੀ ਨੂੰ ਦੇਖ ਕੇ ਕੋਈ ਹੱਲ ਨਹੀਂ ਕਰਵਾ ਸਕਦੇ, ਇਕ ਭਾਜਪਾ ਹੀ ਹੈ, ਜੋ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਦਾ ਚਹੁੰਮੁਖੀ ਵਿਕਾਸ ਕਰ ਸਕਦੀ ਹੈ, ਜਿਸ ਕਾਰਨ ਪੰਜਾਬ ’ਚ ਭਾਜਪਾ ਸਰਕਾਰ ਬਣੇਗੀ। ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਅਤੇ ਸਮੁੱਚੇ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਕਰ ਸਕਦੀ ਹੈ । ਇਸ ਲਈ ਸਮੁੱਚੇ ਪੰਜਾਬੀਆਂ ਨੂੰ ਭਾਜਪਾ ਪ੍ਰਤੀ ਵਿਸ਼ਵਾਸ ਪ੍ਰਗਟ ਕਰਦੇ ਹੋਏ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਿੰਦਰ ਸਿੰਘ ਕਪਿਆਲ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਪੰਜਾਬ, ਐਡਵੋਕੇਟ ਲਲਿਤ ਗਰਗ ਸੂਬਾ ਕਮੇਟੀ ਮੈਂਬਰ, ਅਵਿਨਾਸ਼ ਰਾਣਾ ਪ੍ਰੈੱਸ ਸਕੱਤਰ ਕਿਸਾਨ ਮੋਰਚਾ ਪੰਜਾਬ ਸ਼ਾਮਿਲ ਹੋਏ।