ਕੁਝ ਦਿਨ ਪਹਿਲਾਂ ਪਾਰਟੀ ''ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਰਵਨੀਤ ਬਿੱਟੂ ''ਤੇ ਭਾਜਪਾ ਨੇ ਜਤਾਇਆ ਭਰੋਸਾ

03/31/2024 1:16:15 AM

ਜਲੰਧਰ- ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਲਿਸਟ ਮੁਤਾਬਕ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਫਰੀਦਕੋਟ ਤੋਂ ਹੰਸ ਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਰਵਨੀਤ ਸਿੰਘ ਬਿੱਟੂ 'ਤੇ ਪਾਰਟੀ ਹਾਈਕਮਾਨ ਨੇ ਭਰੋਸਾ ਜਤਾਇਆ ਹੈ ਤੇ ਰਿੰਕੂ ਨੂੰ ਜਲੰਧਰ, ਜਦਕਿ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹੰਸ ਰਾਜ ਹੰਸ, ਜਿਨ੍ਹਾਂ ਦੇ 'ਆਪ' 'ਚ ਸ਼ਾਮਲ ਹੋਣ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ, ਨੂੰ ਪਾਰਟੀ ਨੇ ਫਰੀਦਕੋਟ ਤੋਂ ਟਿਕਟ ਦੇ ਕੇ ਇਨ੍ਹਾਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਹੈ।ਉਹ ਹੁਣ ਫਰੀਦਕੋਟ ਤੋਂ 'ਆਪ' ਉਮੀਦਵਾਰ ਕਰਮਜੀਤ ਅਨਮੋਲ ਖ਼ਿਲਾਫ਼ ਚੋਣ ਮੈਦਾਨ 'ਚ ਉਤਰਨਗੇ। 

ਇਹ ਵੀ ਪੜ੍ਹੋ- ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਰਿੰਕੂ ਤੇ ਬਿੱਟੂ ਨੂੰ ਮਿਲੀ ਟਿਕਟ

 

ਗੁਰਦਾਸਪੁਰ ਤੋਂ ਮੌਜੂਦਾ ਸਾਂਸਦ ਸੰਨੀ ਦਿਓਲ ਦੀ ਵੀ ਪਾਰਟੀ ਵੱਲੋਂ ਟਿਕਟ ਕੱਟੀ ਜਾ ਚੁੱਕੀ ਹੈ। ਉਨ੍ਹਾਂ ਦੀ ਜਗ੍ਹਾ ਪਾਰਟੀ ਨੇ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਨੇ ਭਵਿੱਖ 'ਚ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ। ਸ਼ਾਇਦ ਇਸੇ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਦਿਨੇਸ਼ ਸਿੰਘ ਬੱਬੂ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 

ਦੱਸਣਯੋਗ ਹੈ ਕਿ ਦੇਸ਼ 'ਚ ਲੋਕ ਸਭਾ ਚੋਣਾਂ ਪੜਾਵਾਂ 'ਚ ਹੋਣਗੀਆਂ ਤੇ ਪਹਿਲਾ ਗੇੜ 19 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ, ਜਦਕਿ ਪੰਜਾਬ 'ਚ ਇਹ ਆਖ਼ਰੀ ਗੇੜ 'ਚ ਭਾਵ 1 ਜੂਨ ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨ ਦਿੱਤੇ ਜਾਣਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News