ਫਿਰੋਜ਼ਪੁਰ ਰੈਲੀ ਰੱਦ ਹੋਣ ਮਗਰੋਂ 16 ਜਨਵਰੀ ਨੂੰ ਵਰਚੂਅਲ ਰੈਲੀ ਕਰੇਗੀ ਭਾਜਪਾ
Saturday, Jan 15, 2022 - 04:36 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਅਦ ਹੁਣ ਇਕ ਵਾਰ ਫਿਰ ਪੰਜਾਬ ਭਾਜਪਾ ਆਪਣੇ ਕਾਰਕੁੰਨਾਂ ਨੂੰ ਜਿੱਤ ਦਾ ਮੰਤਰ ਦੇਵੇਗੀ। ਦੱਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ 16 ਜਨਵਰੀ ਨੂੰ ਵੱਡੀ ਵਰਚੂਅਲ ਰੈਲੀ ਦਾ ਆਯੋਜਨ ਕਰ ਰਹੀ ਹੈ। ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਗਤੀਵਿਧੀਆਂ 'ਤੇ 15 ਜਨਵਰੀ ਤੱਕ ਰੋਕ ਲਾਈ ਹੋਈ ਹੈ।
ਇਸ ਤੋਂ ਬਾਅਦ ਸਿਆਸੀ ਦਲ ਵਰਚੂਅਲ ਰੈਲੀਆਂ ਦਾ ਆਯੋਜਨ ਕਰ ਰਹੇ ਹਨ। ਭਾਜਪਾ ਨੇ ਵੀ ਪੰਜਾਬ 'ਚ ਸੱਤਾ ਹਾਸਲ ਕਰਨ ਲਈ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਆਪਣੀ ਵਰਚੂਅਲ ਰੈਲੀ ਰਾਹੀਂ ਭਾਜਪਾ ਆਪਣੇ ਕਾਰਕੁੰਨਾਂ 'ਚ ਉਤਸ਼ਾਹ ਭਰਨ ਦਾ ਕੰਮ ਕਰੇਗੀ। ਸੂਤਰਾਂ ਮੁਤਾਬਕ ਇਸ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਸੰਬੋਧਿਤ ਕਰ ਸਕਦੇ ਹਨ।