ਜਲੰਧਰ ਲੋਕ ਸਭਾ ਉੱਪ ਚੋਣ ਭਾਜਪਾ ਰਿਕਾਰਡ ਵੋਟਾਂ ਨਾਲ ਜਿੱਤੇਗੀ : ਤਰੁਣ ਚੁੱਘ

Wednesday, Apr 19, 2023 - 12:56 PM (IST)

ਜਲੰਧਰ ਲੋਕ ਸਭਾ ਉੱਪ ਚੋਣ ਭਾਜਪਾ ਰਿਕਾਰਡ ਵੋਟਾਂ ਨਾਲ ਜਿੱਤੇਗੀ : ਤਰੁਣ ਚੁੱਘ

ਜਲੰਧਰ (ਵਿਸ਼ੇਸ਼) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਉੱਪ ਚੋਣ ਭਾਜਪਾ ਮਜ਼ਬੂਤੀ ਨਾਲ ਲੜ ਰਹੀ ਹੈ ਅਤੇ ਰਿਕਾਰਡ ਵੋਟਾਂ ਨਾਲ ਜਿੱਤੇਗੀ। ਲੋਕਾਂ ’ਚ ਭਾਜਪਾ ਪ੍ਰਤੀ ਖਿੱਚ ਅਤੇ ਉਤਸ਼ਾਹ ਹੈ। ਇਸ ਦਾ ਅਸਰ ਜ਼ਮੀਨੀ ਪੱਧਰ ’ਤੇ ਸਾਫ਼ ਨਜ਼ਰ ਆ ਰਿਹਾ ਹੈ। ਚੁੱਘ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੂਰੇ ਦੇਸ਼ ’ਚ ਅੱਗੇ ਵੱਧ ਰਹੀ ਹੈ। ਮੋਦੀ ਅਤੇ ਭਾਜਪਾ ਦਾ ਸੁਪਨਾ ਹੈ ਕਿ ਦੇਸ਼ ’ਚ ਖੁਸ਼ਹਾਲੀ ਕਿਵੇਂ ਲਿਆਂਦੀ ਜਾਵੇ। ਵਿਰੋਧੀ ਧਿਰ ’ਤੇ ਹਮਲਾ ਕਰਦਿਆਂ ਚੁੱਘ ਨੇ ਕਿਹਾ ਕਿ ਕਾਂਗਰਸ ਅੱਜ ਬੀਤੇ ਸਮੇ ਦੀ ਪਾਰਟੀ ਬਣ ਗਈ ਹੈ।

ਇਹ ਵੀ ਪੜ੍ਹੋ : ਪੈਦਾਵਾਰ ਦੇ ਨਜ਼ਰੀਏ ਨਾਲ ਮਿੱਟੀ ਹੋਈ ਖ਼ਰਾਬ, ਪਾਣੀ ਹੋਇਆ ਖਾਰਾ ਤਾਂ ਮੱਛੀ ਪਾਲਣ ਸਹਾਰਾ

ਸਾਰੇ ਵੱਡੇ ਆਗੂ ਪਾਰਟੀ ਛੱਡ ਰਹੇ ਹਨ। ਲੋਕ ਕਾਂਗਰਸ ਤੋਂ ਨਿਰਾਸ਼ ਹੋ ਚੁੱਕੇ ਹਨ। ਪੰਜਾਬ ਦੇ ਲੋਕਾਂ ਨੇ ਜੋ ਭਰੋਸਾ ਆਮ ਆਦਮੀ ਪਾਰਟੀ ’ਤੇ ਪਾਇਆ ਸੀ, ਉਸ ਤੋਂ ਲੋਕਾਂ ਦਾ ਦਿਨ-ਬ-ਦਿਨ ਮੋਹ ਭੰਗ ਹੁੰਦਾ ਜਾ ਰਿਹਾ ਹੈ। ਚੁੱਘ ਨੇ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਭਾਜਪਾ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਰਾਸ਼ਟਰ ਹਿੱਤ ’ਚ ਭਾਜਪਾ ਦੇ ਹੱਕ ’ਚ ਵੋਟ ਪਾਉਣ ਤਾਂ ਜੋ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀ ਰਾਹ ’ਤੇ ਅੱਗੇ ਵੱਧ ਸਕੇ।

ਇਹ ਵੀ ਪੜ੍ਹੋ : ਜਲੰਧਰ ਉਪ-ਚੋਣਾਂ ਲਈ ਹਰਪਾਲ ਚੀਮਾ ਨੇ ਠੋਕਿਆ ਦਾਅਵਾ  

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News