ਚੰਡੀਗੜ੍ਹ ਡਿਪਟੀ ਮੇਅਰ ਚੋਣ 'ਚ ਵੀ ਭਾਜਪਾ ਦੀ ਜਿੱਤ, 'ਇੰਡੀਆ' ਗਠਜੋੜ ਨੂੰ ਦਿੱਤੀ ਸ਼ਿਕਸਤ

03/04/2024 2:16:07 PM

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਚੋਣ ਤੋਂ ਬਾਅਦ ਹੁਣ ਡਿਪਟੀ ਮੇਅਰ ਚੋਣ ਵੀ ਜਿੱਤ ਲਈ ਹੈ। ਭਾਜਪਾ ਵੱਲੋਂ 'ਇੰਡੀਆ' ਗਠਜੋੜ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ। ਭਾਜਪਾ ਦੇ ਰਜਿੰਦਰ ਸ਼ਰਮਾ ਚੰਡੀਗੜ੍ਹ ਦੇ ਨਵੇਂ ਡਿਪਟੀ ਮੇਅਰ ਹੋਣਗੇ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ; ਅਕਾਲੀ ਦਲ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ

ਭਾਰਤੀ ਜਨਤਾ ਪਾਰਟੀ ਨੂੰ ਇਸ ਚੋਣ ਵਿਚ 19 ਵੋਟਾਂ ਮਿਲੀਆਂ। ਉੱਥੇ ਹੀ 'ਇੰਡੀਆ' ਗਠਜੋੜ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਖਾਤੇ 17 ਵੋਟਾਂ ਗਈਆਂ। ਹੁਣ ਚੰਡੀਗੜ੍ਹ ਨਗਰ ਨਿਗਮ ਵਿਚ ਮੇਅਰ ਆਮ ਆਦਮੀ ਪਾਰਟੀ ਦਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਭਾਰਤੀ ਜਨਤਾ ਪਾਰਟੀ ਦਾ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News