ਜਲੰਧਰ ''ਚ ਕਤਲ ਕੀਤੀ ਕੁੜੀ ਦੇ ਪਰਿਵਾਰ ਨੂੰ ਮਿਲੇ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿੱਤਾ ਵੱਡਾ ਬਿਆਨ

Wednesday, Nov 26, 2025 - 05:35 PM (IST)

ਜਲੰਧਰ ''ਚ ਕਤਲ ਕੀਤੀ ਕੁੜੀ ਦੇ ਪਰਿਵਾਰ ਨੂੰ ਮਿਲੇ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿੱਤਾ ਵੱਡਾ ਬਿਆਨ

ਜਲੰਧਰ (ਸੋਨੂੰ)- ਜਲੰਧਰ ਵਿਚ ਜਬਰ-ਜ਼ਿਨਾਹ ਮਗਰੋਂ ਕੁੜੀ ਦੇ ਕੀਤੇ ਗਏ ਕਤਲ ਦੀ ਵਾਪਰੀ ਘਟਨਾ ਦੇ ਮੁਲਜ਼ਮ ਨੂੰ ਅਦਾਲਤ ਨੇ ਬੀਤੇ ਦਿਨ ਨੌਂ ਦਿਨਾਂ ਦਾ ਪੁਲਸ ਰਿਮਾਂਡ ਦੇ ਦਿੱਤਾ। ਇਸ ਰੂਹ ਕੰਬਾਊ ਕਾਂਡ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਕੁੜੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਨ੍ਹਾਂ ਨੂੰ ਮਿਲ ਰਹੇ ਹਨ।

ਉਥੇ ਹੀ ਇਸ ਦੌਰਾਨ ਅੱਜ ਭਾਜਪਾ ਦੇ ਕਾਰਜਕਾਰੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੁਰਾਲ, ਮਨੋਰੰਜਨ ਕਾਲੀਆ, ਕੇਡੀ ਭੰਡਾਰੀ, ਰਾਕੇਸ਼ ਰਾਠੌਰ ਅਤੇ ਕਈ ਹੋਰ ਭਾਜਪਾ ਆਗੂ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਪਹੁੰਚੇ। ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...

PunjabKesari

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਗੋਂ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚਾਰ ਪੁਲਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਪੁਲਸ ਕਮਿਸ਼ਨਰ ਨੂੰ ਨਾਰੀ ਭਾਵਨਾ ਜਗਾਉਣ ਅਤੇ ਔਰਤ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਪਰਿਵਾਰ ਨਾਲ ਮਿਲੇ, ਜਿੱਥੇ ਔਰਤ ਨੇ ਦੱਸਿਆ ਕਿ ਉਸ ਨੇ ਇਕ ਸਾਲ ਪਹਿਲਾਂ ਆਪਣੇ ਪਤੀ ਨੂੰ ਗੁਆ ਦਿੱਤਾ ਸੀ ਅਤੇ ਹੁਣ ਉਸ ਦੀ ਧੀ ਦਾ ਕਤਲ ਇਕ ਵਿਅਕਤੀ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਅਸੀਂ ਕੰਨਿਆ ਪੂਜਨ ਕਰਦੇ ਹਾਂ ਪਰ ਦੂਜੇ ਪਾਸੇ ਅਜਿਹੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜੋਕਿ ਨਾ ਸਹਿਣਯੋਗ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੜਕੀ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਦੁਆਰਾ ਸ਼ੁਰੂ ਵਿੱਚ ਉਸ 'ਤੇ ਦਬਾਅ ਪਾਇਆ ਗਿਆ ਸੀ। ਪਰਿਵਾਰ ਨੇ ਕਿਹਾ ਕਿ ਕੁਝ ਪੁਲਸ ਮੁਲਾਜ਼ਮਾਂ ਨੇ ਲਾਪਰਵਾਹੀ ਵਰਤੀ ਸੀ। ਹਾਲਾਂਕਿ ਕੁਝ ਸੀਨੀਅਰ ਅਧਿਕਾਰੀ ਜਾਂਚ ਵਿੱਚ ਸਹਾਇਤਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਅਤੇ ਲਾਪਰਵਾਹੀ ਵਰਤਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਜਾਵੇ।

ਇਹ ਵੀ ਪੜ੍ਹੋ: Punjab: ਡਿਊਟੀ ਤੋਂ ਘਰ ਜਾ ਰਹੇ ਹੈੱਡ ਕਾਂਸਟੇਬਲ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News