ਕਿਸਾਨ ਅੰਦੋਲਨ ਦੌਰਾਨ BKU ਏਕਤਾ ਉਗਰਾਹਾਂ ਵੱਲੋਂ 2 ਦਿਨ ਪੰਜਾਬ ''ਚ ਟੋਲ ਫਰੀ ਕਰਨ ਦਾ ਐਲਾਨ
Friday, Feb 16, 2024 - 07:03 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ)- ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵੱਲੋਂ 'ਭਾਰਤ ਬੰਦ' ਦੇ ਦਿੱਤੇ ਸੱਦੇ ਤਹਿਤ ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲਗਾਏ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਮੀਟਿੰਗ ਕਰਕੇ ਕਈ ਅਹਿਮ ਐਲਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ 24 ਫ਼ਰਵਰੀ ਦਾ ਚੰਡੀਗੜ੍ਹ ਮੋਰਚਾ ਰੱਦ ਕੀਤਾ ਗਿਆ ਹੈ। ਉਨ੍ਹਾਂ ਦੀ ਜਥੇਬੰਦੀ ਵੱਲੋਂ 17-18 ਫ਼ਰਵਰੀ ਨੂੰ ਸੂਬੇ ਦੇ ਸਾਰੇ ਟੋਲ ਟੈਕਸ ਬੈਰੀਅਰ ਫ੍ਰੀ ਕਰਵਾਏਗੀ।
ਇਸ ਦੇ ਨਾਲ ਹੀ ਭਾਜਪਾ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ। ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ, ਅਬੋਹਰ ਵਿਚ ਸੁਨੀਲ ਜਾਖੜ ਅਤੇ ਬਰਨਾਲਾ ਵਿਚ ਕੇਵਲ ਸਿੰਘ ਢਿੱਲੋਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਭਾਵੇਂ ਦਿੱਲੀ ਜਾਣ ਲਈ ਹਰਿਆਣਾ ਬਾਰਡਰ 'ਤੇ ਪਹੁੰਚੀਆਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਉੱਤੇ ਢਾਹੇ ਜਬਰ-ਜ਼ੁਲਮ ਦੀ ਉਹ ਪੁਰਜੋਰ ਸ਼ਬਦਾਂ 'ਚ ਨਿਖੇਧੀ ਕਰਦੇ ਹਨ।
ਇਹ ਵੀ ਪੜ੍ਹੋ: ਭਰਾ ਨਾਲ ਜਾ ਰਹੇ 14 ਸਾਲਾ ਬੱਚੇ ਦੇ ਗਲੇ 'ਚ ਫਸੀ ਚਾਈਨਾ ਡੋਰ, ਕੱਟੀਆਂ ਗਈਆਂ ਨਾੜਾਂ, ਹੋਈ ਦਰਦਨਾਕ ਮੌਤ
ਜਿਸ ਦੇ ਰੋਸ ਵੱਜੋਂ ਉਨ੍ਹਾਂ ਦੀ ਜਥੇਬੰਦੀ ਵੱਲੋਂ 17-18 ਫਰਵਰੀ ਨੂੰ ਦੋ ਦਿਨ ਸੂਬੇ ਦੇ ਸਾਰੇ ਟੋਲ ਪਲਾਜ਼ਾ ਲੋਕਾਂ ਲਈ ਪਰਚੀ ਮੁਕਤ ਕੀਤੇ ਜਾਣਗੇ ਅਤੇ ਨਾਲ ਹੀ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ 3 ਵੱਡੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਦੋ ਦਿਨੀਂ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਵਿਖਾ ਲੁਟੇਰਿਆਂ ਨੇ ਕਾਰੋਬਾਰੀ ਤੋਂ ਲੁੱਟੀ ਲੱਖਾਂ ਦੀ ਨਕਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।