ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਕਿਸਾਨ ਨੇਤਾ ਟਿਕੈਤ ’ਤੇ ਹਮਲੇ ਦੀ ਨਿੰਦਾ
Saturday, Apr 03, 2021 - 02:06 PM (IST)
ਚੰਡੀਗੜ੍ਹ (ਰਮਨਜੀਤ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨ ਨੇਤਾ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੋਕਰੀ ਕਲਾਂ ਨੇ ਕਿਹਾ ਕਿ ਇਹ ਹਮਲਾ 4 ਮਹੀਨਿਆਂ ਤੋਂ ਸ਼ਾਂਤੀਪੂਰਵਕ ਚੱਲ ਰਹੇ ਕਿਸਾਨ ਅੰਦੋਲਨ ਨੂੰ ਭੜਕਾਉਣ ਦੀ ਭਾਜਪਾ ਦੀ ਸਾਜਿਸ਼ ਹੈ ਪਰ ਕਿਸਾਨ ਜੱਥੇਬੰਦੀਆਂ ਕਿਸੇ ਵੀ ਹਾਲਤ ਵਿਚ ਭਾਜਪਾ ਦੀ ਸਾਜਿਸ਼ ਨੂੰ ਸਫਲ ਨਹੀਂ ਹੋਣ ਦੇਣਗੀਆਂ ਅਤੇ ਬਿਨਾਂ ਕਿਸੇ ਭੜਕਾਹਟ ਦੇ ਸ਼ਾਂਤੀਪੂਰਵਕ ਹੀ ਅਜਿਹੇ ਲੋਕਾਂ ਦਾ ਜਵਾਬ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਰਾਜਸਥਾਨ ਦੇ ਅਲਵਰ ਵਿੱਚ ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਿਲੇ 'ਤੇ ਹਮਲਾ ਹੋਇਆ ਹੈ। ਟਿਕੈਤ ਦੀ ਕਾਰ ਦੇ ਸ਼ੀਸ਼ੇ ਨੂੰ ਵੀ ਤੋਡ਼ ਦਿੱਤਾ ਗਿਆ ਇਸ ਦੌਰਾਨ ਅਸਾਮਾਜਿਕ ਤੱਤਾਂ ਨੇ ਟਿਕੈਤ 'ਤੇ ਸਿਆਹੀ ਵੀ ਸੁੱਟੀ। ਮੀਡੀਆ ਰਿਪੋਰਟ ਮੁਤਾਬਕ ਟਿਕੈਤ ਨੂੰ ਕਾਲੇ ਝੰਡੇ ਵੀ ਦਿਖਾਏ ਗਏ ਹਨ। ਅਲਵਰ ਜ਼ਿਲ੍ਹੇ ਦੇ ਤਤਾਰਪੁਰ ਥਾਣਾ ਪੁਲਸ ਨੇ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਇਸ 'ਚ ਇਕ ਸਾਬਕਾ ਵਿਦਿਆਰਥੀ ਸੰਘ ਮੁਖੀ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਸਟੇਜ ਵੱਲ ਵੱਧ ਰਹਿਆ ਕੋਰੋਨਾ, ਮੌਤਾਂ ਦੇ ਅੰਕੜਿਆਂ ਚਿੰਤਾ 'ਚ ਪਾਏ ਮਾਹਿਰ
ਕਾਫਿਲੇ 'ਤੇ ਹਮਲੇ ਤੋਂ ਬਾਅਦ ਰਾਕੇਸ਼ ਟਿਕੈਤ ਨੇ ਟਵੀਟ ਕਰ ਕਿਹਾ ਹੈ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਚੁਰਾਹਾ, ਬਾਨਸੂਰ ਰੋਡ 'ਤੇ ਭਾਜਪਾ ਦੇ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ, ਲੋਕਤੰਤਰ ਦੇ ਹੱਤਿਆ ਦੀਆਂ ਤਸਵੀਰਾਂ। ਟਿਕੈਤ ਨੇ ਆਪਣੇ ਟਵੀਟ ਵਿੱਚ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੀ ਕਾਰ ਦੇ ਪਿਛਲੇ ਹਿੱਸੇ ਦਾ ਸ਼ੀਸ਼ਾ ਟੁੱਟਿਆ ਹੋਇਆ ਵਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਕੁੱਝ ਰੋਡ 'ਤੇ ਨਾਰੇਬਾਜ਼ੀ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਕੋਵਿਡ ਦੇ ਮੱਦੇਨਜ਼ਰ ਮੰਡੀ ਬੋਰਡ ਨੇ ਕਣਕ ਦੀ ਖ਼ਰੀਦ ਲਈ ਅਨਾਜ ਮੰਡੀਆਂ ’ਚ ਕੀਤੇ ਢੁਕਵੇਂ ਪ੍ਰਬੰਧ