ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਵੱਡਾ ਐਲਾਨ, ਹੁਣ ਪਾਣੀ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਲੱਗੇਗਾ ਮੋਰਚਾ

Friday, Dec 02, 2022 - 06:16 PM (IST)

ਜਲੰਧਰ (ਸੋਨੂੰ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੀ. ਏ. ਪੀ. ਚੌਂਕ ਤੋਂ ਡੀ. ਸੀ. ਦਫ਼ਤਰ ਜਲੰਧਰ ਤੱਕ ਝੰਡਾ ਮਾਰਚ ਕੱਢਿਆ ਗਿਆ। ਇਸ ਦਾ ਮਕਸਦ ਲੋਕਾਂ ਨੂੰ ਪਾਣੀ ਦੀ ਸਮੱਸਿਆ ਪ੍ਰਤੀ ਜਾਗਰੂਕ ਕਰਨਾ ਹੈ। ਦੱਸ ਦਈਏ ਕਿ 30 ਦਸੰਬਰ ਨੂੰ ਚੰਡੀਗੜ੍ਹ 'ਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਦਿਨੋ-ਦਿਨ ਘੱਟ ਰਹੇ ਪਾਣੀ ਦੇ ਪੱਧਰ ਕਾਰਨ ਕਿਸਾਨਾਂ ਨੂੰ ਸਿੰਚਾਈ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਜਲੰਧਰ ਦੇ ਪੀ. ਏ. ਪੀ. ਚੌਂਕ ਤੋਂ ਲੈ ਕੇ ਜ਼ਿਲ੍ਹਾ ਜਲੰਧਰ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਜਾਗਰੂਕ ਕੀਤਾ ਅਤੇ ਝੰਡਾ ਮਾਰਚ ਕੱਢਿਆ।

ਇਹ ਵੀ ਪੜ੍ਹੋ :  ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿੱਚ ਪਾਣੀ ਦੀ ਬਹੁਤ ਘਾਟ ਹੈ ਅਤੇ ਪੰਜਾਬ ਦਾ ਪਾਣੀ ਜੋ ਪੰਜਾਬ ਨਾਲ ਲੱਗਦੇ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਇਸ ਦੀ ਸਪਲਾਈ ਬਹੁਤ ਹੈ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਕਈ ਵਾਰ ਇਸ਼ਤਿਹਾਰ ਦਿੱਤੇ ਅਤੇ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਪਰ ਕੋਈ ਹੱਲ ਨਹੀਂ ਨਿਕਲਿਆ। ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਮਿਲ ਕੇ ਕਿਸਾਨਾਂ ਨੂੰ ਉਜਾਗਰ ਕਰਨ ਲਈ ਇਕ ਝੰਡਾ ਮਾਰਚ ਕੱਢਿਆ ਅਤੇ ਇਸ ਮੌਕੇ ਉਨ੍ਹਾਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਰਕਾਰ ਦੇ ਨਾਂ 'ਤੇ ਮੰਗ ਪੱਤਰ ਵੀ ਦਿੱਤਾ।

ਇਹ ਵੀ ਪੜ੍ਹੋ :  ਨਸ਼ੇ ਦੇ ਖ਼ਿਲਾਫ਼ ਮਿਸਾਲ ਬਣ ਕੇ ਉਭਰਿਆ ਜਲੰਧਰ ਦਾ ਪਿੰਡ ਰਾਣੀ ਭੱਟੀ, ਹੋ ਰਹੀਆਂ ਨੇ ਹਰ ਪਾਸੇ ਤਾਰੀਫ਼ਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News