ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

Sunday, Apr 11, 2021 - 06:29 PM (IST)

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

ਬਟਾਲਾ/ਅਮਰੀਕਾ (ਸਾਹਿਲ) : ਅੱਜ ਬਲਾਕ ਭੇਟ ਪੱਤਣ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਸਕੱਤਰ ਸਿੰਘ ਦੇ ਪੁੱਤਰ ਦੀ ਅਮਰੀਕਾ ਦੇ ਕੈਲੀਫੋਰਨੀਆਂ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਅੰਮ੍ਰਿਤਪਾਲ ਸਿੰਘ ਉਥੇ ਟਰਾਲਾ ਚਲਾ ਕੇ ਗੁਜ਼ਾਰਾ ਕਰਦਾ ਸੀ।

ਇਹ ਵੀ ਪੜ੍ਹੋ : 100 ਸਾਲਾ ਸਾਲੇਹਾਰ ਨਾਲ ਛੇੜਛਾੜ ਦੇ ਦੋਸ਼ ’ਚ ਬਜ਼ੁਰਗ ਦਾ ਕੱਢਿਆ ਜਲੂਸ, ਹੈਰਾਨ ਕਰੇਗਾ ਲੁਧਿਆਣੇ ਦਾ ਇਹ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਲਗਭਗ 8 ਸਾਲ ਪਹਿਲਾਂ ਅਮਰੀਕਾ ਗਿਆ ਸੀ। ਪਰਮਿੰਦਰ ਨੇ ਦੱਸਿਆ ਕਿ ਅੰਮ੍ਰਿਤਪਾਲ ਕੈਲੀਫੋਰਨੀਆ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਅੱਜ ਉਹ ਆਪਣੇ ਟਰਾਲੇ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮ੍ਰਿਤਪਾਲ ਸਿੰਘ ਦੀ ਲਾਸ਼ ਪੰਜਾਬ ਲਿਆਉਣ ’ਚ ਪਰਿਵਾਰ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News