3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

Monday, Aug 24, 2026 - 01:14 PM (IST)

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼ ਅੱਜ ਤੋਂ 3 ਦਿਨਾ ਪੰਜਾਬ ਦੌਰੇ 'ਤੇ ਹਨ। ਉਹ 26 ਅਗਸਤ ਤਕ ਸੂਬੇ ਵਿਚ ਰਹਿਣਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ, ਜਲੰਧਰ ਆਦਿ ਸ਼ਹਿਰਾਂ ਦਾ ਦੌਰਾ ਕਰ ਕੇ ਵੱਖ-ਵੱਖ ਜ਼ੋਨਾਂ ਦੇ ਸਰਕਲ, ਬੂਥ ਪੱਧਰ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਨ-ਟੂ-ਵਨ ਮੀਟਿੰਗਾਂ ਕਰਨਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਸੰਗਠਨ ਦੀ ਸਮੀਖਿਆ ਕਰਨਗੇ। ਇਸ ਦੌਰੇ ਦਾ ਮੰਤਵ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਸੰਗਠਨਾਤਮਕ ਰਣਨੀਤੀ ਤਿਆਰ ਕਰਨਾ ਹੈ। 

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ. ਐੱਲ. ਸੰਤੋਸ਼ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਕੇਵਲ ਸਿੰਘ ਢਿੱਲੋਂ ਨੇ ਆਸ ਜਤਾਈ ਕਿ ਉਨ੍ਹਾਂ ਦੀ ਫੇਰੀ ਨਾਲ ਪੰਜਾਬ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਜੋਸ਼ ਭਰੇਗਾ। ਉਨ੍ਹਾਂ ਬੀ. ਐੱਲ. ਸੰਤੋਸ਼ ਨੂੰ ਯਕੀਨ ਦਿਵਾਇਆ ਕਿ ਭਾਜਪਾ ਦੇ ਸਾਰੇ ਲੀਡਰ ਤੇ ਵਰਕਰ ਮਿਲ ਕੇ ਅੱਗੇ ਵਧਣਗੇ ਅਤੇ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਕਰਣਗੇ। 


author

Anmol Tagra

Content Editor

Related News