ਕੇਂਦਰੀ ਰਾਜ ਮੰਤਰੀ ਬੀ. ਐੱਲ. ਵਰਮਾ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Monday, Sep 15, 2025 - 11:48 AM (IST)

ਕੇਂਦਰੀ ਰਾਜ ਮੰਤਰੀ ਬੀ. ਐੱਲ. ਵਰਮਾ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੁਹਾੜਾ/ਭਾਮੀਆਂ ਕਲਾਂ (ਬਲਜੀਤ)– ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਅਸਲੀ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਸੂਬੇ ’ਚ ਭੇਜਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਦੇਸ਼ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ ਬੀ. ਐੱਲ. ਵਰਮਾ ਨੇ ਪਿਛਲੇ 2 ਦਿਨਾਂ ਤੋਂ ਲੁਧਿਆਣਾ ਦਿਹਾਤੀ ਦੇ ਸਾਹਨੇਵਾਲ ਹਲਕੇ ’ਚ ਪੈਂਦੇ ਸਸਰਾਲੀ ਅਤੇ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ

ਕੇਂਦਰੀ ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ’ਚ ਪਹੁੰਚ ਕੇ ਹੜ੍ਹ ਨਾਲ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਤਿਆਰ ਕੀਤੀ ਹੈ, ਜੋ ਸਿੱਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪੀ ਜਾਵੇਗੀ। ਇਸ ਰਿਪੋਰਟ ਦੇ ਆਧਾਰ ’ਤੇ ਹੀ ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਤੈਅ ਕੀਤਾ ਜਾਣਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...

ਇਸ ਦੌਰਾਨ ਉਨ੍ਹਾਂ ਨੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ, ਸੀਨੀਅਰ ਆਗੂ ਗੁਰਚਰਨ ਸਿੰਘ ਰਾਜਪੂਤ, ਸੀਨੀਅਰ ਆਗੂ ਸੋਹਣ ਸਿੰਘ ਢੋਲਣਵਾਲ, ਵਿਨੇ ਕੁਮਾਰ, ਸ਼ਿਵ ਕਪੂਰ, ਹਰੀ ਸਿੰਘ ਸਮੇਤ ਕਈ ਵਰਕਰਾਂ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਦੇ ਦੌਰੇ ਦੌਰਾਨ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਬਲਜੀਤ ਸਿੰਘ, ਰਾਮ ਸਿੰਘ, ਭੋਲਾ ਰਾਮ, ਸੁਰਜੀਤ ਸਿੰਘ, ਜਸਵੀਰ ਸਿੰਘ ਆਦਿ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News